ਸਮਰਾਲਾ, 19 ਜੂਨ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਜਸਬੀਰ ਕੌਰ ਬੀ.ਪੀ.ਈ.ਓ ਸਮਰਾਲਾ-2 ਦੀ ਦੇਖ ਰੇਖ ਅਤੇ ਸਕੂਲ ਇੰਚਾਰਜ ਸੰਜੀਵ ਕੁਮਾਰ ਦੀ
ਅਗਵਾਈ ਹੇਠ ਸੱਤ ਰੋਜਾ ਸਮਰ ਕੈਂਪ ਲਗਾਇਆ ਗਿਆ। ਕੈਂਪ ਦੀ ਸਮਾਪਤੀ ਮੌਕੇ ਮੁੱਖ ਮਹਿਮਾਨ ਵਜੋਂ ਰਿਟਾਇਰ ਬੀ.ਪੀ.ਈ.ਓ ਭੂਸ਼ਨ ਖੰਨਾ ਨੇ ਸਿਰਕਤ ਕੀਤੀਂ। ਇਸ ਮੌਕੇ ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਦੀ ਸਮਰ ਕੈਂਪ ਦੌਰਾਨ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੁੰਦਰ ਲਿਖਾਈ, ਚਿੱਤਰਕਾਰੀ, ਵਿਰਾਸਤੀ ਖੇਡਾਂ, ਯੋਗਾ, ਸਕੇਅ ਮਾਰਸ਼ ਆਰਟ, ਵਾਤਾਵਰਨ ਨੂੰ ਸ਼ੁੱਧ ਅਤੇ ਸਾਫ ਰੱਖਣ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਜਗੀਰ ਸਿੰਘ ਨੰਬਰਦਾਰ ਵੱਲੋਂ ਸਕੂਲ ਅਧਿਆਪਕਾਂ ਵੱਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਮਰ ਕੈਂਪ ਦੌਰਾਨ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨ ਦਾ ਸਹੀ ਮੌਕਾ ਹੁੰਦਾ ਹੈ।ਇਸ ਕੈਂਪ ਦੌਰਾਨ ਸਕੂਲ ਨੂੰ ਹਰਿਆ-ਭਰਿਆ ਰੱਖਣ ਲਈ ਵਿਸ਼ਵ ਵਾਤਾਵਰਨ ਦਿਵਸ ਦੇ ਪੌਦੇ ਵੀ ਲਗਾਏ ਗਏ।ਸਮਰ ਕੈਂਪ ਦੌਰਾਨ ਸਕੂਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਵੀ ਲਗਵਾਇਆ ਗਿਆ। ਕੈਂਪ ਦੇ ਅਖੀਰਲੇ ਦਿਨ ਬੱਚਿਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ। ਅਖੀਰ ਵਿੱਚ ਮੈਡਮ ਲਖਬੀਰ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
Punjab Post Daily Online Newspaper & Print Media