ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਕੁਲਦੀਪ ਸਿੰਘ ਗਿੱਲ ਦੀ ਯਾਦ ਵਿੱਚ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ‘ਟਰੈਫਿਕ ਚੇਤਨਾ ਵਰਕਸ਼ਾਪ’ ਦਾ ਆਯੋਜਿਨ ਕੀਤਾ ਗਿਆ। ਜਿਸ ਵਿੱਚ ਗੋਪਾਲ ਚੰਦ ਡੀ.ਐਸ.ਪੀ (ਦਿਹਾਤੀ) ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਵਰਕਸ਼ਾਪ ਵਿੱਚ ਟਰੈਫਿਕ ਐਜ਼ੂਕੇਟਰ ਹਾਕਮ ਸਿੰਘ ਨੇ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਹਾਜ਼ਰੀਨ ਨਾਲ ਜਾਣਕਾਰੀ ਸਾਂਝੀ ਕੀਤੀ। ਪਰਮਿੰਦਰ ਸਿੰਘ,ਟਰੈਫਿਕ ਇੰਚਾਰਜ,ਪੰਜਾਬ ਟਰੈਫਿਕ ਪੁਲਿਸ ਨੇ ਕਿਹਾ ਕਿ ਅਜਿਹੇ ਪੋ੍ਰਗਰਾਮ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਜੋ ਲੋਕ ਟਰੈਫਿਕ ਸਬੰਧੀ ਜਾਗਰੂਕ ਹੋਣ ਅਤੇ ਸੜਕੀ ਹਾਦਸਿਆਂ ਨੂੰ ਨੱਥ ਪਾਈ ਜਾ ਸਕੇ। ਮੁੱਖ ਮਹਿਮਾਨ ਗੋਪਾਲ ਚੰਦ, ਡੀ.ਐਸ.ਪੀ (ਦਿਹਾਤੀ) ਨੇ ‘ਟਰੈਫਿਕ ਚੇਤਨਾ ਵਰਕਸ਼ਾਪ’ ਆਯੋਜਿਤ ਕਰਨ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਦੱਸਿਆ ਕਿ ਹਰ ਰੋਜ਼ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਵੱਡਾ ਕਾਰਨ ਆਵਾਜਾਈ ਸੰਬੰਧੀ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ।ਉਨਾਂ ਨੇ ਕਿਹਾ ਕਿ ਹੈਲਮੇਟ ਨਾ ਪਹਿਨਣਾ, ਸੀਟ ਬੈਲਟ ਨਾ ਲਗਾਉਣੀ, ਟਰੈਫ਼ਿਕ ਲਾਈਟਾਂ ਦੀ ਉਲੰਘਣਾ ਕਰਨੀ, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਆਦਿ ਕਾਰਨਾਂ ਕਰਕੇ ਅਸੀਂ ਅਕਸਰ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਾਂ। ਉਨਾਂ ਨੇ ਸੰਸਥਾ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੜਕੀ ਨਿਯਮਾਂ ਨੂੰ ਅਮਲ ਵਿਚ ਲਿਆਉਣ ਲਈ ਹਰ ਇੱਕ ਨੂੰ ਪੇ੍ਰਰਿਤ ਕਰਨਾ ਚਾਹੀਦਾ ਹੈ । ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਸੰਸਥਾ ਦੇ ਡਾਇਰੈਕਟਰ ਫਾਇਨਾਸ ਸਵ. ਕੁਲਦੀਪ ਸਿੰਘ ਗਿੱਲ ਜੋ ਸਾਲ 2010 ਵਿਚ ਇੱਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਨੂੰ ਸਮਰਪਿਤ ‘ਟਰੈਫਿਕ ਚੇਤਨਾ ਵਰਕਸ਼ਾਪ’ ਦਾ ਸੰਸਥਾ ਵੱਲੋਂ ਹਰ ਸਾਲ ਆਯੋਜਨ ਕਰਕੇ ਵਿਦਿਆਰਥੀਆਂ, ਟੀਚਿੰਗ ਤੇ ਨਾਨ ਟੀਚਿੰਗ ਸਟਾਫ ਮੈਂਬਰਾਂ ਅਤੇ ਡਰਾਇਵਰਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਸੜਕੀ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਡਿਪਟੀ ਡਾਇਰੈਕਟਰ (ਸਹੂਲਤਾਂ ) ਹਰਪਾਲ ਸਿੰਘ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਸੰਸਥਾ ਦੀ ਸਮੁੱਚੀ ਮੈਨੇਜਮੈਂਟ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਉਮੀਦ ਜਤਾਈ ਕਿ ਇਸ ਵਰਕਸ਼ਾਪ ਦੌਰਾਨ ਪ੍ਰਾਪਤ ਗਿਆਨ ਨੂੰ ਅਮਲੀ ਤੌਰ ਅਪਣਾਇਆ ਜਾਵੇਗਾ ਅਤੇ ਹਰ ਇੱਕ ਆਪਣੀ ਜਿੰਮੇਵਾਰੀ ਨਾਲ ਇਹਨਾਂ ਸੜਕੀ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media