ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਬੀਤੇ ਦਿਨੀਂ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸੂਬੇ ਦੇ ਲੋਕਾਂ ’ਚ ਖਾਸ ਕਰਕੇ ਨਵੀਂ ਪੀੜ੍ਹੀ ਦੇ ਨੌਜਵਾਨਾਂ ’ਚ ਤਰਕਸ਼ੀਲ ਸਾਹਿਤ ਰਾਹੀਂ ਗਿਆਨ, ਵਿਗਿਆਨ ਅਤੇ ਉਸਾਰੂ ਸੋਚ ਪੈਦਾ ਕਰਨ ਲਈ ਚਲਾਈ ਜਾ ਰਹੀ ਤਰਕਸ਼ੀਲ ਵੈਨ ਵੀ ਪ੍ਰਦਰਸ਼ਿਤ ਕੀਤੀ ਗਈ। ਤਰਕਸ਼ੀਲ ਪੁਸਤਕਾਂ ਦੀ ਪ੍ਰਦਰਸ਼ਨੀ ਤੋਂ ਪਹਿਲਾਂ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਮੁੱਖੀ ਮੁਖਤਾਰ ਸਿੰਘ ਗੋਪਾਲਪੁਰਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਆਪਣੇ ਆਲੇ-ਦੁਆਲੇ ਵਾਪਰਦੀਆਂ ਨਿੱਤ ਦੀਆਂ ਕੁਦਰਤੀ, ਗੈਰ ਕੁਦਰਤੀ ਘਟਨਾਵਾਂ ਨੂੰ ਕੀ?, ਕਿਉਂ?, ਕਿਵੇਂ? ਦੀ ਤਰਕ ਦੀ ਕਸੌਟੀ ’ਤੇ ਪਰਖਣਾ ਚਾਹੀਦਾ ਹੈ ਅਤੇ ਅਜਿਹੀਆਂ ਘਟਨਾਵਾਂ ਦੀ ਵਿਗਿਆਨਕ ਜਾਂਚ ਕਰਕੇ ਸੱਚਾਈ ਦਾ ਪਤਾ ਲਗਾਉਣਾ ਚਾਹੀਦਾ ਹੈ ਅਤੇ ਆਖੌਤੀ ਬਾਬਿਆਂ ਤੇ ਪੰਡਿਤਾਂ ਦੇ ਚੱਕਰਾਂ ’ਚ ਨਹੀਂ ਪੈਣਾ ਚਾਹੀਦਾ। ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਆਗੂ ਜਸਵੰਤ ਸਿੰਘ ਬੋਪਾਰਾਏ ਨੇ ਵਿਦਿਆਰਥੀਆਂ ਨੂੰ ਤਰਕਸ਼ੀਲ ਸੁਸਾਇਟੀ ਵੱਲੋਂ ਪ੍ਰਕਾਸ਼ਿਤ ਤਰਕਸ਼ੀਲ ਸਾਹਿਤ ਅਤੇ 2 ਮਾਸਿਕ ਤਰਕਸ਼ੀਲ ਮੈਗਜ਼ੀਨ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਤਰਕਸ਼ੀਲ ਸਾਹਿਤ ਆਮ ਲੋਕਾਂ ’ਚ ਤਰਕਸ਼ੀਲ ਸੋਚ ਨੂੰ ਪ੍ਰਫ਼ੁਲਿਤ ਕਰਦਾ ਹੈ ਅਤੇ ਉਨ੍ਹਾਂ ਦੇ ਮਨਾਂ ਦੇ ਵਹਿਮ ਭਰਮ, ਅੰਧ ਵਿਸ਼ਵਾਸ਼ ਖ਼ਤਮ ਕਰਨ ’ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਉੱਥੇ ਇਹ ਗੈਬੀ ਸ਼ਕਤੀਆਂ ਅਤੇ ਪਾਖੰਡਾਂ ਦਾ ਪਰਦਾਫਾਸ਼ ਕਰਨ ’ਚ ਵੀ ਸਹਾਈ ਹੁੰਦਾ ਹੈ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਤਰਕਸ਼ੀਲ ਸਾਹਿਤ ਪ੍ਰਤੀ ਉਤਸ਼ਾਹਿਤ ਕਰਦਿਆਂ ਅੱਜ ਦੇ ਵਿਗਿਆਨਿਕ ਯੁੱਗ ’ਚ ਵਿਗਿਆਨ ਦੀ ਮਹੱਤਤਾ ਨੂੰ ਸਮਝਾਉਂਦਿਆਂ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ।ਉਨ੍ਹਾਂ ਨੇ ਤਰਕਸ਼ੀਲ ਸੁਸਾਇਟੀ ਦੀ ਪ੍ਰਸ਼ੰਸਾ ਵੀ ਕੀਤੀ ਜੋ ਲੋਕਾਂ ਨੂੰ ਵਹਿਮਾਂ-ਭਰਮਾਂ ਤੇ ਅੰਧ, ਵਿਸ਼ਵਾਸ਼ਾਂ ’ਚੋਂ ਕੱਢਣ ਲਈ ਯੋਗ ਉਪਰਾਲਾ ਕਰ ਰਹੀ ਹੈ।ਇਸ ਸਮੇਂ ਤਰਕਸ਼ੀਲ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਤਰਕਸ਼ੀਲ ਸਾਹਿਤ ਪ੍ਰਦਰਸ਼ਨੀ ਪ੍ਰਤੀ ਖਾਸ ਦਿਲਚਸਪੀ ਵਿਖਾਈ। ਇਸ ਮੌਕੇ ਡਾ. ਪ੍ਰਭਜੀਤ ਕੌਰ, ਪ੍ਰੋ. ਰਣਪ੍ਰੀਤ ਸਿੰਘ, ਪ੍ਰੋ. ਅਨੁਰੀਤ ਕੌਰ, ਪ੍ਰੋ. ਪਵਨਦੀਪ ਕੌਰ ਹਾਜਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media