Tuesday, July 21, 2026

ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕਰਵਾਇਆ ਜਾਵੇਗਾ ਡੋਰ ਟੂ ਡੋਰ ਸਰਵੇ-ਡੀ.ਸੀ

PPN2006201709ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਵੱਖ ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਕਾਰੀ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਲਾਭਪਾਤਰੀਆਂ ਦਾ ਸਰਵੇ ਕੀਤਾ ਜਾਵੇ ਅਤੇ ਜੋ ਯੋਗ ਵਿਅਕਤੀ ਭਲਾਈ ਸਕੀਮਾਂ ਦੇ ਹੱਕਦਾਰ ਹਨ ਉਨਾਂ ਨੂੰ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇ ਅਤੇ ਜੋ ਅਯੋਗ ਵਿਅਕਤੀ ਪਹਿਲਾਂ ਤੋਂ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ ਉਨਾਂ ਦੇ ਨਾਮ ਦੀ ਕਟੋਤੀ ਕੀਤੀ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਆਯੋਜਿਤ ਕੀਤੀ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਡਾ. ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਪਠਾਨਕੋਟ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਵਿੰਦਰ ਸਿੰਘ ਜੋਹਲ ਸਹਾਇਕ ਕਮਿਸ਼ਨਰ ਗ੍ਰੀਵੈਨਸ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਕੁਲਦੀਪ ਸਿੰਘ ਡੀ.ਐਸ.ਪੀ ਪਠਾਨਕੋਟ, ਸੁਖਵਿੰਦਰ ਸਿੰਘ ਜਿਲਾ ਭਲਾਈ ਅਫਸ਼ਰ, ਮੰਗਲ ਦਾਸ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਕੁਲਦੀਪ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸਰ, ਡਾ. ਹਰਿੰਦਰ ਸਿੰਘ ਖੇਤੀਬਾੜੀ ਅਫਸਰ ਅਤੇ ਹੋਰ  ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਹਾਜ਼ਰ ਸਨ।
ਸੰਬੋਧਨ ਦੇ ਦੋਰਾਨ ਡਿਪਟੀ ਕਮਿਸ਼ਨਰ ਸ੍ਰ੍ਰੀਮਤੀ  ਨੀਲਿਮਾ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਪਰੋਕਤ ਸਕੀਮਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹਨ ਇਨਾਂ ਦਾ ਸਿੱਧੇ ਰੂਪ ਵਿੱਚ ਲਾਭ ਜਰੂਰਤਮੰਦ ਲੋਕਾਂ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੈ ਆਟਾ ਦਾਲ ਯੋਜਨਾਂ, ਵੱਖ ਵੱਖ ਪੈਂਨਸ਼ਨ ਸਕੀਮਾਂ ਦੇ ਲਾਭਪਾਤਰੀ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚ ਰਿਹਾ ਹੈ ਇਸ ਦੀ ਪੁਸ਼ਟੀ ਕਰਨ ਲਈ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਡੋਰ ਟੂ ਡੋਰ ਦੋਬਾਰਾ ਜਾਂਚ ਪੜਤਾਲ ਕੀਤੀ ਜਾਵੇਗੀ ਤਾਂ ਜੋ ਜਰੂਰਤ ਮੰਦ ਅਤੇ ਗਰੀਬ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੂਰੀ ਤਰਾਂ ਉਠਾ ਸਕਣ। ਉਨਾਂ ਜੀ.ਐਸ.ਟੀ. ਤੇ ਚਰਚਾ ਕਰਦੇ ਹੋਏ ਕਿਹਾ ਕਿ ਵਪਾਰੀ ਵਰਗ ਨੂੰ ਜਾਗਰੁਕ ਕਰਨ ਦੇ ਲਈ ਪ੍ਰੋਗਰਾਮ ਚਲਾਂਿੲਆ ਜਾ ਰਿਹਾ ਹੈ ਅਤੇ ਸੈਮੀਨਾਰ ਲਗਾ ਕੇ ਉਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਨਿਰਮਾਣ ਕਾਰਜ ਅਤੇ ਦੇਖ-ਰੇਖ ਨੂੰ ਲੈ ਕੇ ਵੀ ਚਰਚਾ ਕੀਤੀ ਗਈ।ਉਨਾਂ ਕਿਹਾ ਕਿ ਕੰਪਲੈਕਸ ਦੀਆਂ ਪਾਰਕਾਂ ਦਾ ਨਿਰਮਾਣ ਕਾਰਜ ਵੀ ਜਲਦੀ ਪੂਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇੰਟਰਨੈਸ਼ਨਲ ਯੋਗਾ ਦਿਵਸ 21 ਜੂਨ ਨੂੰ ਗੁਰਕਰਤਾਰ ਪੈਲੇਸ ਵਿਖੇ ਸਵੇਰੇ 6.55 ਤੋਂ 8 ਵਜੇ ਤੱਕ ਮਨਾਇਆ ਜਾਵੇਗਾ, ਜਿਸ ਵਿੱਚ ਸਰਕਾਰੀ ਵਿਭਾਗਾਂ ਦੇ ਸਾਰੇ ਅਧਿਕਾਰੀ ਭਾਗ ਲੈਣਗੇ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਐਨ.ਸੀ.ਸੀ. ਵਿੰਗ ਵੱਲੋਂ ਇੰਟਰਨੈਸ਼ਨਲ ਯੋਗਾ ਦਿਵਸ ਏ.ਬੀ ਕਾਲਜ ਵਿਖੇ ਅਤੇ ਨਹਿਰੂ ਯੂਵਾ ਕੇਂਦਰ ਵੱਲੋਂ ਆਈ.ਟੀ.ਆਈ ਵਿਖੇ ਯੋਗਾ ਦਿਵਸ ਮਨਾਇਆ ਜਾਵੇਗਾ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸੂਚਨਾਂ ਤੇ ਪ੍ਰਸਾਰ ਮੰਤਰਾਲੇ ਭਾਰਤ ਸਰਕਾਰ ਵੱਲੋਂ ਸੁਜਾਨਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਸਵੇਰੇ 8 ਵਜੇ ਯੋਗਾ ਦਿਵਸ ਮਨਾਇਆ ਜਾਵੇਗਾ।ਉਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਸਾਰੇ ਇੰਟਰਨੈਸ਼ਨਲ ਯੋਗਾ ਦਿਵਸ ਵਿੱਚ ਭਾਗ ਲੈ ਕੇ ਲੋਕਾਂ ਨੂੰ ਵਧੀਆਂ ਸਿਹਤ ਦਾ ਸੰਦੇਸ਼ ਦੇਈਏ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply