Tuesday, November 24, 2026

ਗਿਆਨੀ ਗੁਰਮੁੱਖ ਸਿੰਘ ਦੀ ਸੁਰੱਖਿਆ ਲਈ ਪੰਜਾਬ ਦੇ ਡੀ.ਜੀ.ਪੀ ਨੂੰ ਲਿਖਿਆ ਪੱਤਰ

Badunger SGPC1ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਮਿਲੇ ਧਮਕੀ ਪੱਤਰ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਪਾਸੋਂ ਗਿਆਨੀ ਗੁਰਮੁੱਖ ਸਿੰਘ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ।ਇਸ ਸਬੰਧੀ ਉਨ੍ਹਾਂ ਨੇ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਨੂੰ ਲਿਖੇ ਇਕ ਪੱਤਰ ਵਿਚ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਜੋ ਇਸ ਸਮੇਂ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਹਰਿਆਣਾ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਹਨ ਦੀ ਸੁਰੱਖਿਆ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਅਤੇ ਧਮਕੀ ਪੱਤਰ ਦੀ ਸੱਚਾਈ ਨੂੰ ਜਨਤਕ ਕੀਤਾ ਜਾਵੇ।
ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਰਾਰਤੀ ਲੋਕਾਂ ਵੱਲੋਂ ਅਜਿਹੀਆਂ ਘਟੀਆ ਹਰਕਤਾਂ ਪੰਜਾਬ ਦੀ ਕਾਨੂੰਨ ਸਥਿਤੀ ਲਈ ਵੱਡੀ ਚੁਣੌਤੀ ਹਨ, ਜਿਸ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤੰਨ ਹੋਣ ਦੀ ਲੋੜ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply