ਅੰਮ੍ਰਿਤਸਰ, 3 ਜੁਲਾਈ- ( ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਮਨਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸ.ਗੁਰਬਖ਼ਸ਼ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਹਰਦਿਆਲ ਸਿੰਘ ਸੁਰਸਿੰਘ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਬੀਬੀ ਨਿਰਮਲ ਕੌਰ ਪਾਸਲਾ, ਸ.ਬਲਦੇਵ ਸਿੰਘ ਕਲਿਆਣ ਤੇ ਸ.ਜਸਵਿੰਦਰ ਸਿੰਘ ਐਡਵੋਕੇਟ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ, ਸ.ਵਰਿਆਮ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਉਨ੍ਹਾਂ ਦੇ ਗ੍ਰਹਿ ਅਜੀਤ ਨਗਰ ਵਿਖੇ ਪਹੁੰਚ ਕੇ ਸ.ਮਨਜੀਤ ਸਿੰਘ ਸਕੱਤਰ ਤੇ ਪ੍ਰੀਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮਾਤਾ ਪਿਤਾ ਦੀ ਹਮੇਸ਼ਾਂ ਜਰੂਰਤ ਹੁੰਦੀ ਹੈ ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਜਿੰਨੇ ਸਵਾਸ ਅਕਾਲ ਪੁਰਖ ਨੇ ਬਖ਼ਸ਼ੇ ਹੋਣ ਉਨੇ ਹੀ ਲਏ ਜਾਂਦੇ ਹਨ। ਜਦੋਂ ਪਰਮੇਸ਼ਰ ਦਾ ਸੱਦਾ ਆ ਜਾਂਦਾ ਹੈ ਇਨਸਾਨ ਮਾਤ ਲੋਕ ਤੋਂ ਪਰਲੋਕ ਗਮਨ ਕਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ.ਗੁਰਬਖ਼ਸ਼ ਸਿੰਘ ਧਾਰਮਿਕ ਬਿਰਤੀ ਵਾਲੇ ਤੇ ਨਿਤਨੇਮੀ ਸਨ ਤੇ ਹਰ ਰੋਜ਼ ਅੰਮ੍ਰਿਤ-ਵੇਲੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਾਂ ਵਿਖੇ ਦਰਸ਼ਨ ਕਰਨ ਜਾਂਦੇ ਸਨ ਤੇ ਪ੍ਰਭੂ ਭਗਤੀ ‘ਚ ਲੀਨ ਗੁਰਸਿੱਖਾਂ ਦੀ ਇਹੋ ਨਿਸ਼ਾਨੀ ਹੁੰਦੀ ਹੈ। ਸ.ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੰਘ ਸਾਹਿਬਾਨ, ਮੈਂਬਰ ਸ਼੍ਰੋਮਣੀ ਕਮੇਟੀ ਤੇ ਹੋਰ ਅਫ਼ਸੋਸ ਪ੍ਰਗਟ ਕਰਨ ਆਏ ਸਨੇਹੀਆਂ ਦਾ ਧੰਨਵਾਦ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …