Monday, October 12, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਐਨ.ਸੀ.ਸੀ ਕੈਡਿਟਾਂ ਨੇ ਯੋਗਾ ਦਿਵਸ ਮਨਾਇਆ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ’ਤੇ ਐਨਸੀਸੀ ਕੈਡਿਟਾਂ ਵਲੋਂ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਵਿਖੇ ਯੋਗਾ ਦਿਵਸ PPN2106201713ਮਨਾਇਆ ਗਿਆ ਜਿਸ ਵਿੱਚ 7000 ਦੇ ਕਰੀਬ ਐਨਸੀਸੀ ਕੈਡਿਟਾਂ, ਜੂਨੀਅਰ ਕਮਿਸ਼ਨਡ ਅਧਿਕਾਰੀਆਂ ਅਤੇ ਫੌਜ਼ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਕਰਨਲ ਡੀ.ਐਸ ਵਰਮਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬ੍ਰਗੇਡੀਅਰ ਵਿਜੈ ਸਾਗਰ ਧੀਮਾਨ, ਗਰੁੱਪ ਕਮਾਂਡਰ ਐਨ.ਸੀ.ਸੀ ਹੈਡ ਕੁਆਟਰ ਅੰਮਿ੍ਰਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਨੇ ਯੋਗਾ ਨੂੰ ਤਨ ਅਤੇ ਮਨ ਦੀ ਤੰਦਰੁਸਤੀ ਲਈ ਜ਼ਰੂਰੀ ਕਰਾਰ ਦਿੰਦਿਆਂ ਹਾਜ਼ਰ ਕੈਡਿਟਾਂ ਨੂੰ ਕਿਹਾ ਕਿ ਉਹ ਇਸ ਨੂੰ ਆਪਣੇ ਰੋਜ਼ਾਨਾ ਨੇਮ ਦਾ ਹਿੱਸਾ ਬਣਾਉਣ। ਨਿੱਕੇ ਨਿੱਕੇ ਮੀਂਹ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਐਨ.ਸੀ.ਸੀ ਕੈਡਿਟਾਂ ਨੇ ਇਸ ਕੈਂਪ ਵਿੱਚ ਹਿੱਸਾ ਲਿਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply