ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰਤਾਪ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਗੁਰਪ੍ਰੀਤ ਸਿੰਘ ਉਪ ਮੰਡਲ ਅਫ਼ਸਰ ਦਫਤਰ ਭੂਮੀ ਰੱਖਿਆ ਅਫਸ਼ਰ ਪਠਾਨਕੋਟ, ਕੁਲਦੀਪ ਸਿੰਘ ਡੀ.ਐਸ.ਪੀ ਹੈਡਕੁਆਟਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਅਤੇ ਅਗਾਹਵਧੂ ਕਿਸਾਨ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਮਿੱਟੀ ਦੇ 331 ਸੈਂਪਲ ਲਏ ਗਏ ਸਨ ਜਿਸ ਵਿੱਚੋਂ 215 ਸੈਂਪਲ ਟੈਸਟ ਕਰਕੇ ਕਿਸਾਨਾਂ ਨੂੰ ਰਿਪੋਰਟਾਂ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਖੇਤੀ ਬਾੜੀ ਵਿਭਾਗ ਵੱਲੋਂ ਜਿਲਾ ਪੱਧਰ ’ਤੇ 1 ਕੈਂਪ ਲਗਾ ਕੇ ਲੋਕਾਂ ਨੂੰ ਫਸਲ ਦੀ ਬਿਜਾਈ ਕਰਨ ਤੋਂ ਪਹਿਲਾ ਮਿੱਟੀ ਦੀ ਪਰਖ ਕਰਵਾਉਂਣ ਲਈ ਜਾਗਰੂਕ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਬਾਗਬਾਨੀ ਵਿਭਾਗ ਵਲੋਂ 150 ਹੈਕਟੇਅਰ ਖੇਤਰ ’ਚੋ ਨਵੇਂ ਬਾਗ ਲਗਾਉਂਣ ਅਤੇ ਪਿੰਡ ਪੱਧਰੀ 16 ਕੈਂਪ ਲਗਾਉਂਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਅਧੀਨ ਹੁਣ ਤੱਕ ਇਕ ਕੈਂਪ ਲਗਾ ਕੇ ਬਾਗਬਾਨਾਂ ਨੂੰ ਵਧੇਰੇ ਲਾਭ ਪ੍ਰਾਪਤ ਕਰਨ ਲਈ ਤਕਨੀਕ ਨਾਲ ਬਾਗ ਲਗਾਉਂਣ ਬਾਰੇ ਜਾਗਰੁਕ ਕੀਤਾ ਗਿਆ ਹੈ।ਉਨਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਾਗਬਾਨੀ ਕਰਨ ਵਾਲੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਵਿਸ਼ੇਸ ਰੂਪ ਵਿੱਚ ਪਠਾਨਕੋਟ ਦੇ ਲੀਚੀ ਕਾਸਤਕਾਰ ਅਤੋ ਹੋਰ ਬਾਗਬਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇ।
ਇਸ ਮੋਕੇ ਤੇ ਉਨਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਵਿਭਾਗੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੁਕ ਕਰਨ ਦੇ ਲਈ ਇਕ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਡੇਅਰੀ ਯੂਨਿਟਾਂ ਨੂੰ ਕਰਜਾ ਉਪਲੱਭਧ ਕਰਵਾਉਂਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।ਮੀਟਿੰਗ ਦੇ ਦੋਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਗਾਹਵਧੁ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਵਿਭਾਗ ਦੇ ਜਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਰਹਿੰਦਿਆਂ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ।ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰਤਾਪ ਸਿੰਘ ਨਾਗਰਾ ਨੇ ਜਿਲਾ ਪਠਾਨਕੋਟ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਰਿਪੋਰਟ ਵੀ ਲਈ।
Check Also
ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …
Punjab Post Daily Online Newspaper & Print Media