Tuesday, November 24, 2026

ਦਸਤਾਰ ਦੀ ਬੇਅਦਬੀ ਕਰਨ ਵਾਲੇ ਮਾਰਸ਼ਲਾਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਵੇ- ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਬਿਆਨ ਵਿੱਚ ਆਖਿਆ ਹੈ ਕਿ ਵਿਧਾਨ ਸਭਾ ਵਿਚ ਜੋ ਵਿਧਾਇਕ G. Gurbachan S11aਭਾਈ ਪਿਰਮਿਲ ਸਿੰਘ ਦੀ ਕੁੱਟਮਾਰ ਕਰਕੇ ਮਾਰਸ਼ਲਾਂ ਵੱਲੋਂ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਹੈ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਉਨਾਂ ਕਿਹਾ ਕਿ ਜੇਕਰ ਵਿਧਾਨ ਸਭਾ ਵਿਚ ਜਿਥੋਂ ਕਾਨੂੰਨ ਪਾਸ ਹੋਣੇ ਹਨ, ਓਥੇ ਹੀ ਦਸਤਾਰਾਂ ਉਤਾਰਨੀਆਂ ਹਨ ਤਾਂ ਸਰਕਾਰ ਕਿਸ ਚੀਜ਼ ਦਾ ਨਾਮ ਰਹਿ ਜਾਵੇਗਾ। ਦਸਤਾਰ ਤਾਂ ਹਰੇਕ ਵਿਅਕਤੀ ਦੀ ਆਨ-ਸ਼ਾਨ ਹੈ, ਪ੍ਰੰਤੂ ਅੱਜ ਤਾਂ ਸਰਕਾਰ ਹੀ ਇਸ ਦਸਤਾਰ ਨੂੰ ਪੈਰਾਂ ਵਿਚ ਰੋਲ ਰਹੀ ਹੈ।ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜੀ ਹੈ। ਸਰਕਾਰ ਵੱਲੋਂ ਉਨ੍ਹਾਂ ਮਾਰਸ਼ਲਾਂ ਉਪਰ ਤੁਰੰਤ ਢੁੱਕਵੀਂ ਕਾਰਵਾਈ ਕਰਕੇ ਉਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।ਜਿਸ ਨਾਲ ਅੱਗੇ ਤੋਂ ਇਸ ਤਰ੍ਹਾਂ ਦੀ ਕੋਈ ਵੀ ਕਾਰਵਾਈ ਕਰਨ ਦਾ ਕਿਸੇ ਵੀ ਮਾਰਸ਼ਲ ਦਾ ਹੋਸਲਾਂ ਨਾ ਪਵੇ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply