ਜਲੰਧਰ, 22 ਜੂਨ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਿੱਖ
ਵਿਧਾਇਕ ਦੀ ਉਤਾਰੀ ਗਈ ਪੱਗ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਕ ਪਾਸੇ ਪਰਵਾਸੀ ਸਿੱਖ ਭਾਈਚਾਰਾ ਵਿਦੇਸ਼ਾਂ ਵਿਚ ਪਗੜੀ ਦੀ ਪਹਿਚਾਣ ਨੂੰ ਬਚਾਈ ਰੱਖਣ ਲਈ ਸੰਘਰਸ਼ ਕਰ ਰਿਹਾ ਹੈ ਤੇ ਦੂਸਰੇ ਪਾਸੇ ਅਸੀਂ ਆਪਣੇ ਹੀ ਦੇਸ਼ ਵਿਚ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਪਗੜੀਆਂ ਉਤਾਰਨ ਤੋਂ ਗੁਰੇਜ ਨਹੀਂ ਕਰ ਰਹੇ। ਚਾਹਲ ਨੇ ਕਿਹਾ ਕਿ ਅਗਰ ਸਾਡੇ ਆਪਣੇ ਹੀ ਦੇਸ਼ ਵਿਚ ਸਿੱਖਾਂ ਦੀ ਪਗੜੀ ਦੀ ਕੋਈ ਇੱਜ਼ਤ ਨਹੀਂ ਹੈ ਤਾਂ ਫਿਰ ਅਸੀਂ ਵਿਦੇਸ਼ਾਂ ਵਿਚ ਇਸ ਪਗੜੀ ਦੀ ਆਨ ਤੇ ਸ਼ਾਨ ਨੂੰ ਕਿਸ ਤਰਾਂ ਬਹਾਲ ਕਰਕੇ ਰਖ ਸਕਦੇ ਹਾਂ।ਚਾਹਲ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਘਟਨਾ ਦੀ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਵਿਧਾਇਕ ਦੀ ਪਗੜੀ ਉਤਾਰਨ ਵਾਲੇ ਦੋਸ਼ੀਆਂ ਉਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media