Thursday, March 19, 2026

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵਿਸ਼ੇਸ਼ ਪ੍ਰਚਾਰ ਪ੍ਰੋਗਰਾਮ ਕਰਵਾਇਆ

ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਾਰਲੇ ਦੀ ਪਠਾਨਕੋਟ ਸਥਿਤ ਖੇਤਰੀ ਪ੍ਰਚਾਰ ਇਕਾਈ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਜਾਨਪੁਰ ਦੇ PPN2206201703ਕਮਿਊਨਿਟੀ ਹਾਲ ਵਿਖੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਇੱਕ ਵਿਸ਼ੇਸ਼ ਪ੍ਰਚਾਰ ਅਭਿਆਨ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜਿੱਥੇ ਆਮ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਜਨ-ਧਨ ਯੋਜਨਾਵਾਂ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਸਵੈ- ਰੋਜਗਾਰ ਯੋਜਨਾ, ਬੇਟੀ ਬਚਾਓ-ਬੇਟੀ ਪੜ੍ਹਾਓ ਅਤੇ ਸਵੱਛ ਭਾਰਤ ਅਭਿਆਨ ਬਾਰੇ ਜਾਗਰੂਕ ਕੀਤਾ ਗਿਆ, ਉੱਥੇ ਹੀ ਪ੍ਰੋਗਰਾਮ ‘ਚ ਮੌਜੂਦ ਲੋਕਾਂ ਵੱਲੋਂ ਇੰਨ੍ਹਾਂ ਯੋਜਨਾਵਾਂ ਬਾਰੇ ਮਾਹਿਰਾਂ ਤੋਂ ਸਵਾਲ-ਜਵਾਬ ਕਰ ਆਪਣੇ ਸ਼ੱਕ ਵੀ ਦੂਰ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਬੋਲਦਿਆਂ ਕਿਹਾ ਕਿ ਬੇਟੀਆਂ ਨੂੰ ਆਤਮ ਨਿਰਭਰ ਬਣਨਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਭਰੂਣ ਹੱਤਿਆ ਵਰਗੀ ਸੌੜੀ ਸੋਚ ਦਾ ਤਿਆਗ ਕਰਨ।ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕੀਆਂ ਦੀ ਘੱਟ ਗਿਣਤੀ ਹੋਣ ਨਾਲ ਸ਼ੋਸ਼ਲ ਇਮਬੈਲੰਸ ਹੁੰਦਾ ਹੈ ਜੋ ਇੱਕ ਚੰਗਾ ਤੇ ਸੁਰੱਖਿਅਤ ਸਮਾਜ ਸਿਰਜਣ ਵਿੱਚ ਬਹੁਤ ਵੱਡੀ ਰੁਕਾਵਟ ਹੈ।
ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਅਭਿਆਨ ਨੂੰ ਜਿਲ੍ਹੇ ਵਿੱਚ ਪੂਰੀ ਤਰ੍ਹਾਂ ਸਫਲਤ ਬਣਾਉਣ ਲਈ ਲੋਕਾਂ ਨੂੰ ਕਿਹਾ ਕਿ ਉਹ ਖੁੱਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ ਅਤੇ ਘਰ ਵਿੱਚ ਪਖਾਨਿਆਂ ਦੀ ਉਸਾਰੀ ਕਰਕੇ ਉਨ੍ਹਾਂ ਨੂੰ ਵਰਤੋਂ ਵਿੱਚ ਲਿਆਉਣ। ਉਨ੍ਹਾਂ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਘਰਾਂ ਵਿੱਚ ਬਣਾਏ ਜਾ ਪਖਾਨਿਆਂ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।ਉਨ੍ਹਾਂ ਵਿਸ਼ੇਸ਼ ਤੌਰ ‘ਤੇ ਘਰਾਂ ਵਿੱਚ ਪਖਾਨੇ ਬਣਾਉਣ ਤੋਂ ਇਨਕਾਰ ਕਰਨ ਵਿਅਕਤੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਕਰਨ ਦੀ ਸੁਰਤ ਵਿੱਚ ਉਹ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹੋਰ ਭਲਾਈ ਸਕੀਮਾਂ ਦਾ ਲਾਭ ਵੀ ਨਹੀਂ ਲੈ ਸਕਣਗੇ।
ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਪਠਾਨਕੋਟ ਜਿਲ੍ਹੇ ਵਿੱਚ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਹੇਠ ਹੁਣ ਤੱਕ 1,52,662 ਖਾਤੇ ਖੋਲੇ ਜਾ ਚੁੱਕੇ ਹਨ।ਮੁਦਰਾ ਯੋਜਨਾ ਹੇਠ ਆਪਣਾ ਕੰਮ ਸ਼ੁਰੂ ਕਰਨ ਲਈ 4063 ਲਾਭਪਾਤਰੀਆਂ ਨੂੰ 54 ਕਰੋੜ ਰੁਪਏ ਵੰਡੇ ਗਏ ਹਨ ਜਦਕਿ ਸਟੈਂਡ-ਅਪ ਇੰਡੀਆ ਯੋਜਨਾ ਹੇਠ 61 ਲਾਭਪਾਤਰੀਆਂ ਨੂੰ 11.50 ਕਰੋੜ ਰੁਪਏ ਦੇ ਕਰਜੇ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਉਜਵਲਾ ਅਤੇ ਪ੍ਰਧਾਨ ਮੰਤਰੀ ਸਵੈ-ਰੁਜਗਾਰ ਯੋਜਨਾਵਾਂ ਦਾ ਜਿਲ੍ਹੇ ਵਿੱਚ ਚੰਗਾ ਕੰਮ ਚਲ ਰਿਹਾ ਹੈ।ਮੰਤਰਾਲੇ ਦੇ ਖੇਤਰੀ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਨੇ ਦੱਸਿਆ ਕਿ ਅਜਿਹੇ ਵਿਸ਼ੇਸ਼ ਪ੍ਰਚਾਰ ਅਭਿਆਨ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਚਲਾਏ ਜਾ ਰਹੇ ਹਨ ਤਾਂ ਕਿ ਲੋਕ ਇੰਨ੍ਹਾਂ ਰਾਹੀਂ ਜਾਗਰੂਕ ਹੋ ਕੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੇ ਭਰਪੂਰ ਲਾਭ ਲੈ ਸਕਣ।
ਇਸ ਤੋਂ ਪਹਿਲਾਂ ਸ੍ਰੀ ਨਰਿੰਦਰ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਬੇਟੀ ਬਚਾਓ ਬੇਟੀ ਪੜਾਓ, ਜਿਲ੍ਹਾ ਲੀਡ ਬੈਂਕ ਤੋਂ ਆਰ.ਪੀ ਸ਼ਰਮਾ ਨੇ ਜਨ-ਧਨ ਯੋਜਨਾਵਾਂ, ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਅਨਿਲ ਬੰਸਲ ਨੇ ਉਜਵਲਾ ਯੋਜਨਾ ਅਤੇ ਸਨਅਤ ਵਿਭਾਗ ਤੋਂ ਸ਼ਿਵ ਦਿਆਲ ਨੇ ਪ੍ਰਧਾਨ ਮੰਤਰੀ ਸਵੈ ਰੋਜ਼ਗਾਰ ਯੋਜਨਾ ਬਾਰੇ ਵਿਸਤਾਰ ਨਾਲ ਜਾਣਕਾਰੀਆਂ ਦਿੱਤੀਆਂ।
ਇਸ ਮੌਕੇ ‘ਤੇ ਪਠਾਨਕੋਟ ਜਿਲ੍ਹੇ ਵਿੱਚ 10ਵੀਂ ਅਤੇ 12ਵੀਂ ਵਿੱਚ ਪਹਿਲੀਆਂ ਤਿੰਨ ਪੋਜੀਸ਼ਨਾਂ ਹਾਸਲ ਕਰ ਵਾਲੀਆਂ ਵਿਦਿਆਰਥਣਾਂ ਨੂੰ ਵੀ ਖੇਤਰੀ ਪ੍ਰਚਾਰ ਨਿਦੇਸ਼ਾਲਾ ਵੱਲੋਂ ਸਨਮਾਨਿਤ ਕੀਤਾ ਗਿਆ।ਇੰਨ੍ਹਾਂ ਵਿੱਚ 10 ਵੀਂ ਜਮਾਤ ਦੇ ਜਿਲ੍ਹੇ ਵਿੱਚ ਪਹਿਲੇ ਸਥਾਨ ‘ਤੇ ਰਹੀ ਅਦੀਤੀ ਸ਼ਰਮਾ, ਦੂਜੇ ਸਥਾਨ ‘ਤੇ ਮੋਨੀਸ਼ਾ ਜਾਖੜ ਅਤੇ ਤੀਜੇ ਸਥਾਨ ‘ਤੇ ਸਿਮਰਨਜੀਤ ਕੌਰ ਸਾਮਲ ਸਨ ਜਦਕਿ 12ਵੀਂ ਜਮਾਤ ਵਿੱਚ ਜਿਲੇ ਦੀ ਟਾਪਰ ਤਮਨਾ ਠਾਕੁਰ, ਦੂਜੇ ਸਥਾਨ ‘ਤੇ ਰਹੀ ਸੁਮਨ ਅਤੇ ਤੀਜੇ ਸਥਾਨ ਦੀ ਮੇਹਕ ਨੂੰ ਡਿਪਟੀ ਕਮਿਸ਼ਨਰ ਸ੍ਰੀ ਨੀਲਿਮਾ ਨੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਦੇਵ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ), ਰਾਜੇਸਵਰ ਸਲਾਰੀਆ ਜਿਲ੍ਹਾ ਸਾਇੰਸ ਸੁਪਰਵਾਇਜਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਰੂਪ ਲਾਲ ਪ੍ਰਧਾਨ ਨਗਰ ਕੌਂਸਲ ਸੁਜਾਨਪੁਰ, ਵਿਜੇ ਸਾਗਰ ਮਹਿਤਾ ਈ.ਓ., ਸੁਰਿੰਦਰ ਮਿਨਹਾਸ ਕੌਂਸਲਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply