Saturday, November 14, 2026

ਡੀ.ਏ.ਵੀ ਦੇ ਵਿਦਿਆਰਥੀ ਯੂਨੀਵਰਸਿਟੀ ਨਤੀਜਿਆਂ ‘ਚ ਅੱਵਲ ਰਹੇ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਐਸ.ਸੀ (ਆਈ.ਟੀ) – ਚੌਥੇ ਅਤੇ ਸਮੈਸਟਰ-6 ਵਿੱਚ ਲਈ ਗਈ ਪ੍ਰੀਖਿਆ ਦੇ ਐਲਾਨੇ PPN2306201701ਨਤੀਜੀਆਂ ਵਿੱਚ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਮੈਰਿਟ ਸਥਾਨ ਪ੍ਰਾਪਤ ਕਰ ਕਾਲਜ ਦਾ ਨਾਮ ਰੋਸ਼ਨ ਕੀਤਾ।ਕਾਲਜ ਦੀ ਵਿਦਿਆਰਥਣ ਵ੍ਰਿੰਦਾ ਕਪੂਰ ਬੀ.ਐਸ.ਸੀ (ਆਈ.ਟੀ) ਨੇ ਚੌਥੇ ਸਮੈਸਟਰ ਵਿੱਚ ਯੂਨੀਵਰਸਿਟੀ ਵਿੱਚ ਪੰਜਵਾਂ ਅਤੇ ਡਿਸਟਰਿਕਟ ਵਿੱਚ ਪਹਿਲਾ ਜਦੋਂ ਕਿ ਕਨਿਸ਼ਕਾ ਮਲਹੋਤਰਾ ਨੇ ਯੂਨੀਵਰਸਿਟੀ ਵਿੱਚ ਸੱਤਵਾਂ ਅਤੇ ਜਿਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਕਾਲਜ ਦੇ ਵਿਦਿਆਰਥੀ ਰਮਨਦੀਪ ਸਿੰਘ ਨੇ ਸਮੈਸਟਰ-6 ਵਿੱਚ ਯੂਨੀਵਰਸਿਟੀ ਵਿੱਚ ਤੀਜਾ ਅਤੇ ਜਿਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰਧਾਨ ਡਾ. ਅਮਰਦੀਪ ਗੁਪਤਾ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਵੀ ਆਪਣੀ ਸ਼ੁਭਕਾਮਨਾਵਾਂ ਦਿੱਤੀ।ਇਸ ਮੌਕੇ ਉਤੇ ਬੋਲਦੇ ਹੋਏ ਵਿਭਾਗ ਪ੍ਰਧਾਨ ਡਾ. ਅਮਰਦੀਪ ਗੁਪਤਾ ਨੇ ਵਿਦਿਆਰਥੀਆਂ ਦੇ ਚੰਗੇਰੇ ਨੁਮਾਇਸ਼ ਦੀ ਸਹਰਾਨਾ ਕੀਤੀ ਅਤੇ ਉਨ੍ਹਾਂ ਨੂੰ ਇੰਜ ਹੀ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਉਤੇ ਕਾਲਜ ਰਜਿਸਟਰਾਰ ਅਸ਼ਿਮਾ ਵਾਲੀਆ ਅਤੇ ਪ੍ਰੋ. ਵਿਕਰਮ ਸ਼ਰਮਾ ਮੋਜੂਦ ਸਨ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply