ਬਠਿੰਡਾ, 23 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ
ਹੈ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਬੀ.ਏ. ਦੀਆਂ ਪ੍ਰੀਖਿਆਵਾਂ ਵਿੱਚ ਇਸ ਕਾਲਜ ਦੇ ਵਿਦਿਆਰਥੀਆਂ ਨੇ 100 ਫੀਸਦੀ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਬੀ.ਏ (ਛੇਵਾਂ ਸਮੈਸਟਰ) ਦੇ ਨਤੀਜੇ ਅਨੁਸਾਰ ਇਸ ਕਾਲਜ ਦੇ ਵਿਦਿਆਰਥੀ ਅਭਿਮਨਿਊ ਰਾਣਾ ਨੇ 88% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ, ਸੁਧਾ ਸੋਨੀ ਨੇ 87.8% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਅਤੇ ਲਵਪ੍ਰੀਤ ਗਰਗ ਨੇ 87% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਇਸੇ ਤਰਾਂ ਮਨਦੀਪ ਕੌਰ ਨੇ 86.4% ਅੰਕਾਂ ਨਾਲ, ਹਿਮਾਂਸ਼ੂ ਛਾਬੜਾ ਤੇ ਜੈਸਮੀਨ ਸੇਠੀ ਨੇ 86% ਅੰਕਾਂ ਨਾਲ, ਯੀਸੂ ਨੇ 85.8% ਅੰਕਾਂ ਨਾਲ ਅਤੇ ਗੌਰਵ ਛਾਬੜਾ ਤੇ ਮਨੀਸ਼ਾ ਚੌਧਰੀ ਨੇ 85.4% ਅੰਕਾਂ ਨਾਲ ਕ੍ਰਮਵਾਰ ਕਾਲਜ ’ਚੋਂ ਚੌਥਾ, ਪੰਜਵਾਂ, ਛੇਵਾਂ ਅਤੇ ਸੱਤਵਾਂ ਸਥਾਨ ਹਾਸਲ ਕੀਤਾ ਹੈ। ਮਾਣ ਵਾਲੀ ਗੱਲ ਇਹ ਹੈ ਕਿ ਬੀ.ਬੀ.ਏ. (ਛੇਵਾਂ ਸਮੈਸਟਰ) ਦੇ 9 ਵਿਦਿਆਰਥੀਆਂ ਨੇ 85% ਤੋਂ ਵਧੇਰੇ, 21 ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਅਤੇ 119 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਇਹ ਪ੍ਰੀਖਿਆ ਪਾਸ ਕੀਤੀ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਨਤੀਜੇ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਪਤੀ ਦਾ ਨਤੀਜਾ ਵਿਦਿਆਰਥੀਆਂ ਦੇ ਨਾਲ-ਨਾਲ ਸੰਸਥਾ ਲਈ ਵੀ ਅਹਿਮ ਹੰੁਦਾ ਹੈ।ਵਿਦਿਆਰਥੀਆਂ ਦੀ ਸਫ਼ਲਤਾ ਹੀ ਸੰਸਥਾ ਦੀ ਸਫ਼ਲਤਾ ਬਣਦੀ ਹੈ।ਉਹਨਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਕਰਕੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਦੇ ਭਰਪੂਰ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ।ਉਨਾਂ ਨੇ ਅਗੇ ਦੱਸਿਆ ਕਿ ਸਾਡਾ ਮੁੱਖ ਮੰਤਵ ਇੰਡਸਟਰੀ ਦੀਆਂ ਲੋੜਾਂ ਅਤੇ ਚੁਣੌਤੀਆਂ ਅਨੁਸਾਰ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ।ਅੰਤ ਵਿੱਚ ਉਹਨਾਂ ਨੇ ਇੱਕ ਵਾਰ ਫਿਰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਬੀ.ਬੀ.ਏ (ਛੇਵਾਂ ਸਮੈਸਟਰ) ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media