Saturday, November 14, 2026

 ਵਿਧਾਨ ਸਭਾ ਵਿੱਚ ਘਟਨਾਕ੍ਰਮ ਲੋਕਤੰਤਰ ਦਾ ਘਾਣ – ਛੀਨਾ

ਸੱਤਾਧਾਰੀ ਆਗੂਆਂ ਨੇ ਕੀਤਾ ਮਾਹੌਲ ਖ਼ਰਾਬ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਵਿੱਚ ਹੋਏ ਹੰਗਾਮੇ ਦੌਰਾਨ ਆਪ ਵਿਧਾਇਕਾਂ ਦੀਆਂ ਦਸਤਾਰਾਂ ਅਤੇ ਔਰਤ ਵਿਧਾਇਕਾਂ ਦੀਆਂ Rajinder Mohan S Chhinaਚੁੰਨੀਆਂ ਉਛਾਲੇ ਜਾਣ ਦੀ ਸਦਨ ਵਿੱਚ ਬੇਇੱਜਤੀ ਕਰਨ ‘ਤੇ ਆਪਣਾ ਪ੍ਰਤੀਕ੍ਰਮ ਦਿੰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਪੂਰੀ ਘਟਨਾ ਨੂੰ ਲੋਕਤਾਂਤਰਿਕ ਕਦਰਾਂ-ਕੀਮਤਾਂ ਦਾ ਘਾਣ ਦੱਸਿਆ।
ਉਨ੍ਹਾਂ ਕਿਹਾ ਕਿ ਪੰਜਾਬ ਅਸੈਂਬਲੀ ਵਿੱਚ ਬੀਤੇ ਦਿਨ ਜੋ ਵੇਖਣ ਨੂੰ ਮਿਲਿਆ ਹੈ, ਉਸ ਨਾਲ ਸਿੱਖ ਕੌਮ ਦਾ ਸਿਰ ਨੀਵਾ ਹੋਇਆ ਹੈ ਅਤੇ ਸਿਆਸੀ ਲਾਹਾ ਲੈਣ ਦੇ ਮਨਸ਼ੇ ਨਾਲ ਵਿਰੋਧੀ ਧਿਰ ਦੇ ਆਗੂ ਅਜਿਹੀਆਂ ਕੋਝੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਿਧਾਇਕ ਦੀ ਦਸਤਾਰ ਅਤੇ ਔਰਤ ਵਿਧਾਇਕਾਂ ਦੀਆਂ ਚੁੰਨੀਆਂ ਖਿੱਚੀਆਂ ਗਈਆਂ ਹੋਣ ਅਤੇ ਵਿਧਾਇਕਾਂ ਨੂੰ ਅਸੈਂਬਲੀ ਵਿੱਚ ਸ਼ਰਮਸਾਰ ਕੀਤਾ ਗਿਆ ਹੋਵੇ।
ਉਨ੍ਹਾਂ ਨੇ ਇਸ ਘਟਨਾ ਲਈ ਵਿਧਾਨ ਸਭਾ ਦੇ ਸਪੀਕਰ ਕੇ. ਪੀ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਚਾਰ-ਵਟਾਂਦਰੇ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਦੇ ਪੱਖ ਸੁਣਨਾ ਹੁੰਦਾ ਹੈ, ਨਾ ਕਿ ਮਾਰਸ਼ਲਾਂ ਨੂੰ ਹੁਕਮ ਦੇ ਉਨ੍ਹਾਂ ਨੂੰ ਅਸੈਂਬਲੀ ਦੇ ਬਾਹਰੋਂ ਕੱਢਵਾਉਣਾ।ਉਨ੍ਹਾਂ ਕਿਹਾ ਅਸੈਂਬਲੀ ਵਿੱਚ ਵਾਪਰੀ ਕਾਰਵਾਈ ਗੁੰਡਾਗਰਦੀ ਦਾ ਨੰਗਾ ਨਾਚ ਸੀ, ਜਿਸ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।ਛੀਨਾ ਨੇ ਪਿਛਲੇ ਦਿਨੀਂ ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਕੰਪਲੈਕਸ ਵਿੱਚ ਇਤਰਾਜ਼ਯੋਗ ਸ਼ਬਦਾਵਲੀ ਦਾ ਲਗਾਤਾਰ ਕੀਤੇ ਜਾ ਰਹੇ ਇਸਤੇਮਾਲ ਨੂੰ ਵੀ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਸੂਬੇ ਦੇ ਗਵਰਨਰ ਨੂੰ ਇਸ ਸਬੰਧੀ ਦਖਲਅੰਦਾਜ਼ੀ ਕਰਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply