Tuesday, July 21, 2026

ਇੰਪਲਾਈਜ਼ ਜੁਆਇੰਟ ਫੋਰਮ ਦੇ ਆਗੂਆਂ ਨੇ ਕੀਤੀ ਪਾਵਰਕਾਮ ਦੇ ਦਫਤਰ ਅੱਗੇ ਗੇਟ ਰੈਲੀ

ਮੰਗਾਂ ਨਾ ਮੰਨਣ ਦੀ ਸੂਰਤ ਵਿੱਚ 12 ਜੂਲਾਈ ਨੂੰ ਧਰਨਾ ਦੇਣ ਦਾ ਐਲਾਨ

ਧੂਰੀ, 23 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਫੈਸਲੇ ਅਨੁਸਾਰ ਫੋਰਮ ਦੇ ਧੂਰੀ ਇਕਾਈ ਦੇ ਆਗੂਆਂ ਨੇ ਪੰਜਾਬ ਸਟੇਟ PPN2306201711ਪਾਵਰ ਕਾਰਪੋਰੇਸ਼ਨ ਲਿਮ: ਮੰਡਲ ਦਫਤਰ ਧੂਰੀ ਵਿਖੇ ਗੇਟ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਇਸ ਰੈਲੀ ਦੀ ਪ੍ਰਧਾਨਗੀ ਸਾਥੀ ਜੋਗਾ ਸਿੰਘ ਲਾਂਗੜੀਆ ਮੰਡਲ ਪ੍ਰਧਾਨ, ਸਾਥੀ ਦਲਵੀਰ ਸਿੰਘ ਪ੍ਰਧਾਨ, ਸਾਥੀ ਕੇਹਰ ਸਿੰਘ ਪ੍ਰਧਾਨ, ਅਮਰਜੀਤ ਸਿੰਘ ਅਮਨ ਮੰਡਲ ਪ੍ਰਧਾਨ ਨੇ ਕੀਤੀ।ਰੈਲੀ ਵਿੱਚ ਹਾਜਰ ਸਾਥੀਆਂ ਨੇ ਕਾਫੀ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਪਾਵਰਕਾਮ ਅਤੇ ਪੰਜਾਬ ਸਰਕਾਰ ਤੋਂ ਪੂਰਾ ਕਰਕੇ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਨੌਕਰੀਆਂ ਦਿੱਤੀਆਂ ਜਾਣ, ਮੁਲਾਜ਼ਮਾਂ ਦੇ ਪੇ-ਬੈਂਡ ਵਿੱਚ ਤਰੁੱਟੀਆਂ 1-12-2011 ਤੋਂ ਲਾਗੂ ਕੀਤੀਆਂ ਜਾਣ, ਖਾਲੀ ਪਈਆਂ ਟੈਕਨੀਕਲ ਕਰਮਕਾਰੀ ਅਤੇ ਕਲੈਰੀਕਲ ਕਰਮਚਾਰੀਆਂ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਜਾਵੇ, ਠੇਕੇਦਾਰੀ ਸਿਮਟਮ ਬੰਦ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ ਅਤੇ 5 ਹਜ਼ਾਰ ਲਾਈਨਮੈਨ ਭਰਤੀ ਕੀਤੇ ਜਾਣ ਆਦਿ ਉਪਰੋਕਤ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।ਉਹਨਾਂ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਮਿਤੀ 12-07-2017 ਨੂੰ ਹੈਡ ਆਫਿਸ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਹਰਦੇਵ ਸਿੰਘ, ਜਰਨੈਲ ਸਿੰਘ, ਮੁਹੰਮਦ ਅਸ਼ਰਫ, ਮੁਖਤਿਆਰ ਸਿੰਘ, ਜੌਗਿੰਦਰ ਸਿੰਘ ਬੇਨੜਾ, ਲਖਵੀਰ ਸਿੰਘ, ਇੰਦਰਜੀਤ ਸਿੰਘ ਅਤੇ ਬਲਦੇਵ ਸਿੰਘ ਆਦਿ ਹਾਜਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply