ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ
ਦੁੱਧ ਖੱਪਤਕਾਰ ਜਾਗਰੁੂਕਤਾ ਮੁਹਿੰਮ ਨੁੂੰ ਜਾਰੀ ਰੱਖਦਿਆਂ ਮੁਹੱਲਾ ਭਦਰੋਆ ਵਿਖੇ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 22 ਦੁੱਧ ਦੇ ਸੈਂਪਲਾਂ ਨੂੰ ਮੁਫ਼ਤ ਵਿੱਚ ਟੈਸਟ ਕਰਕੇ ਮੌਕੇ ਤੇ ਫੈਟ, ਐਸ.ਐਨ.ਐਫ, ਪ੍ਰੋਟੀਨ, ਪਾਣੀ ਦੀ ਮਾਤਰਾ ਤੇ ਦੁੱਧ ਦੀ ਘਣਤਾ ਦੱਸੀ ਗਈ ਅਤੇ ਨਾਲ ਹੀ ਲੋਕਾਂ ਨੂੰ ਸ਼ੁੱਧ ਦੁੱਧ ਦੇ ਤੱਤਾ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਲੋਕਾਂ ਨੂੰ ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾ ਬਾਰੇ ਜਾਣਕਾਰੀ ਦਿੰਦਿਆ ਸਾਫ਼ ਅਤੇ ਸੁੁੱਧ ਦੁੱਧ ਪੀਣ ਲਈ ਪ੍ਰੇਰਤ ਕੀਤਾ।ਇਸ ਮੌਕੇ ਉਹਨਾ ਦਸਿਆ ਕਿ ਜੇਕਰ ਕੋਈ ਸਮਾਜ ਸੇਵੀ ਸੰਸਥਾਂ ਤੇ ਨਾਗਰਿਕ ਆਪਣੇ ਇਲਾਕੇ ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਵਾਉਣਾ ਚਾਹੁੰਦੇ ਹਨ ਤਾਂ ਉਹ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media