Thursday, April 30, 2026

ਸ਼੍ਰੋਮਣੀ ਕਮੇਟੀ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ 25 ਜੂਨ ਨੂੰ ਮਨਾਏਗੀ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਦੁੱਤੀ ਕੁਰਬਾਨੀ ਦੇਣ ਵਾਲੇ, ਮਹਾਨ ਸ਼ਹੀਦ, ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ SGPCਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 25 ਜੂਨ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 25 ਜੂਨ ਨੂੰ ਸਵੇਰੇ 9.30 ਵਜੇ ਪੈਣਗੇ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਢਾਡੀ ਜਥਿਆ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply