Tuesday, September 29, 2026

ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਸਬੰਧੀ ਪ੍ਰੋਗਰਾਮ 1 ਜੁਲਾਈ ਤੋਂ

ਬਠਿੰਡਾ, 24 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਧਰਮ ਪ੍ਰਚਾਰ ਲਹਿਰ ਨੂੰ SGPCਹੋਰ ਪ੍ਰਫੁਲਿਤ ਕਰਨ ਸਬੰਧੀ ਪ੍ਰੋਗਰਾਮ ਅਰੰਭ ਕੀਤੇ ਜਾ ਰਹੇ ਹਨ। ਇਸ ਦੀ ਜਾਣਕਾਰੀ ਬੀਬੀ ਜੋਗਿੰਦਰ ਕੌਰ ਕਾਰਜਕਾਰੀ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਦਲਬਾਰਾ ਸਿੰਘ ਗੁਰਦੁਆਰਾ ਹਾਜੀ ਰਤਨ ਸਾਹਿਬ ਨੇ ਦੱਸਿਆ ਕਿ ਇਸ ਲਹਿਰ ਤਹਿਤ ਜਿਲ੍ਹੇ ਦੇ ਹਰੇਕ ਪਿੰਡ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ।ਜਿਸ ਵਿਚ ਸਿੰਘ ਸਾਹਿਬਾਨ, ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਸਿੱਖ ਕੌਮ ਦੇ ਮਹਾਨ ਵਿਦਵਾਨ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ।ਇਨ੍ਹਾਂ ਸਮਾਗਮਾਂ ਦੀ ਅਰੰਭਤਾ 1 ਜੁਲਾਈ ਤੋਂ ਸਵੇਰੇ 10.00 ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੀਤੀ ਜਾ ਰਹੀ ਹੈ।ਇਸ ਸਮਾਗਮ ਵਿਚ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਹਜ਼ੂੁਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੋਂ ਭਾਈ ਰਾਏ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਤੋਂ ਇਲਾਵਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੀ ਹਾਜ਼ਰੀ ਲਗਾਉਣਗੇ। ਇਸ ਮੌਕੇ ਬੀਬੀ ਜੋਗਿੰਦਰ ਕੌਰ ਨਾਲ ਮੀਤ ਮੈਨੇਜਰ ਗੁਰਤੇਜ ਸਿੰਘ, ਪ੍ਰਚਾਰਕ ਰਵਿੰਦਰਪਾਲ ਸਿੰਘ ਗੁਰੂਸਰ ਸੁਧਾਰ ਅਤੇ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਸਾਹਿਬ ਲੋਹਗੜ੍ਹ ਸਾਹਿਬ ਦੀਨਾ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply