Tuesday, September 29, 2026

ਵਧੀਕ ਮੁੱਖ ਸਕੱਤਰ ਵਲੋਂ ਸੁਵਿਧਾ ਕਾਮਿਆਂ ਨੂੰ ਗੱਲਬਾਤ ਦਾ ਸੱਦਾ

ਬਠਿੰਡਾ, 24 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਕਰੀਬ 10 ਮਹੀਨਿਆਂ ਤੋਂ ਜ਼ੋਰਦਾਰ ਤਰੀਕੇ ਨਾਲ ਸੰਘਰਸ਼ ਕਰ ਰਹੇ ਸੁਵਿਧਾ ਕਰਮਚਾਰੀਆਂ ਲਈ ਪੰਜਾਬ ਸਰਕਾਰ ਨੇ ਗੱਲਬਾਤ ਦਾ ਰਾਹ ਖੋਲਿਆ ਹੈ।ਸੂਤਰਾਂ ਅਨੁਸਾਰ ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਨੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਚੇਅਰਮੈਨ ਸੱਜਣ ਸਿੰਘ ਰਾਹੀਂ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਸੁਵਿਧਾ ਕਰਮਚਾਰੀਆਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਇੱਕ ਲਿਖਤੀ ਪੱਤਰ ਭੇਜਿਆ ਸੀ।ਜਿਸ `ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵਧੀਕ ਮੁੱਖ ਸਕੱਤਰ ਪ੍ਰਸ਼ਾਸ਼ਨਿਕ ਸੁਧਾਰ ਨੇ ਸੁਵਿਧਾ ਜਥੇਬੰਦੀ ਨੂੰ 29 ਜੂਨ 2017 ਦੁਪਹਿਰ 12.30 ਵਜੇ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਗੱਲਬਾਤ ਲਈ ਬੁਲਾਇਆ ਹੈ।ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਿ ਸੁਵਿਧਾ ਯੂਨੀਅਨ ਪਿਛਲੇ 10 ਮਹੀਨਿਆਂ ਤੋਂ ਲਗਾਤਾਰ ਆਪਣੇ ਰੋਜ਼ਗਾਰ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਹੈ।ਜਿਸ ਦੇ ਨਤੀਜੇ ਵਜੋਂ ਅਕਾਲੀ-ਭਾਜਪਾ ਸਰਕਾਰ ਦੀ ਬੇਰੁਖੀ ਮਗਰੋਂ ਕੈਪਟਨ ਸਰਕਾਰ ਨੇ ਤਿੰਨ ਵਾਰ ਮੀਟਿੰਗ ਦਾ ਸੱਦਾ ਦਿੱਤਾ ਸੀ ਪਰ ਕੁੱਝ ਕਾਰਨਾਂ ਕਰਕੇ ਪੰਜਾਬ ਸਰਕਾਰ ਨੇ ਇਹ ਮੀਟਿੰਗਾਂ ਨੂੰ ਟਾਲ ਦਿੱਤਾ ਸੀ ਅਤੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ।ਜਿਸ `ਤੇ ਉਨ੍ਹਾਂ ਨੇ ਉਮੀਦ ਜਤਾਈ ਕਿ ਸਰਕਾਰ ਇਸ ਵਾਰ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਹੱਲ ਜ਼ਰੂਰ ਕਰੇਗੀ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਚੰਨਪ੍ਰੀਤ ਸਿੰਘ ਪਟਿਆਲਾ, ਮੀਤ ਪ੍ਰਧਾਨ ਨਿਰਮਲ ਸਿੰਘ ਮੋਗਾ, ਮੁੱਖ ਸਲਾਹਕਾਰ ਵਿਨੋਦ ਕੁਮਾਰ ਸਿੰਗਲਾ, ਖਜ਼ਾਨਚੀ ਰਜੇਸ਼ ਕੁਮਾਰ ਸੰਗਰੂਰ ਅਤੇ ਪ੍ਰੈੱਸ ਸਕੱਤਰ ਰਮੇਸ਼ ਕੁਮਾਰ ਜਲੰਧਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply