
ਬਠਿੰਡਾ, 4 ਜੁਲਾਈ (ਜਸਵਿੰਦਰ ਸਿੰਘ ਜੱਸੀ) – ਗੋਆ ਸਟੇਟ ਤਾਇਕਵਾਂਡੋ ਐਸੋਸੀਏਸ਼ਨ ਵੱਲੋਂ 22 ਜੂਨ 2014 ਨੂੰ ਓਪਨ ਤਾਇਕਵਾਂਡੋ ਨੈਸ਼ਨਲ ਚੈਂਪੀਅਨਸ਼ਿਪ ਕਰਵਾਈ ਗਈ । ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਨੌਂਵੀ ਜਮਾਤ ਦੇ ਖਿਡਾਰੀ ਹਰਮੀਤ ਸਿੰਘ ਨੇ ਇਸ ਓਪਨ ਤਾਇਕਵਾਂਡੋ ਨੈਸ਼ਨਲ ਚੈਂਪੀਅਨਸ਼ਿਪ ਵਿਚ ਹਿੱਸਾ ਲੈ ਕੇ ਗੋਲਡ ਮੈਡਲ ਪ੍ਰਾਪਤ ਕੀਤਾ । ਅੱਜ ਖਾਲਸਾ ਸਕੂਲ ਵਿੱਚ ਪਹੁੰਚਣ ਤੇ ਖਿਡਾਰੀ ਦਾ ਮਾਨ ਸਨਮਾਨ ਕੀਤਾ ਗਿਆ ਅਤੇ ਇਸ ਦੇ ਕੋਚ ਕਮਲੇਸ਼ ਕੁਮਾਰ ਜਿਸ ਨੇ ਛੁੱਟੀਆ ਵਿੱਚ ਕੈਂਪ ਲਗਾ ਕੇ ਬੱਚੇ ਨੂੰ ਬਹੁਤ ਵਧੀਆ ਢੰਗ ਨਾਲ ਤਿਆਰੀ ਕਰਵਾਈ ਅਤੇ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਪ੍ਰੇਰਿਆ ਨੂੰ ਵਧਾਈ ਦਿੱਤੀ । ਇਸ ਸਮੇਂ ਖਾਲਸਾ ਸਕੂਲ ਦੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਅਤੇ ਸਮੂਹ ਸਟਾਫ ਵੱਲੋਂ ਬੱਚੇ ਨੂੰ ਅਸ਼ੀਰਵਾਦ ਦਿੱਤਾ ਅਤੇ ਭਵਿੱਖ ਵਿੱਚ ਅਜਿਹੀਆਂ ਮੱਲਾਂ ਮਾਰਨ ਦੀ ਕਾਮਨਾ ਕੀਤੀ।
Punjab Post Daily Online Newspaper & Print Media