Thursday, November 12, 2026

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਵਿਹਾਰ ਆਮ ਨਾਲੋਂ ਵੱਖਰਾ ਤੇ ਸਤਿਕਾਰ ਵਾਲਾ ਹੋਣਾ ਜ਼ਰੂਰੀ – ਪ੍ਰੋ. ਬਡੂੰਗਰ

ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਧਾਰਮਿਕ ਸੰਸਥਾ ਹੋਣ ਕਾਰਨ ਇਸ ਦੇ ਮੁਲਾਜ਼ਮਾਂ ਦਾ ਵਿਹਾਰ ਆਮ ਨਾਲੋਂ ਵੱਖਰਾ ਅਤੇ PPN2406201712ਸਤਿਕਾਰ ਵਾਲਾ ਹੋਣਾ ਜ਼ਰੂਰੀ ਹੈ ਅਤੇ ਆਪਣੇ ਜ਼ਿੰਮੇ ਲੱਗੇ ਕੰਮ ਨੂੰ ਸਮੇਂ ਸਿਰ ਕਰਨ ਦੇ ਨਾਲ-ਨਾਲ ਕਾਰਜਸ਼ੈਲੀ ਵਿਚ ਪਾਰਦਰਸ਼ਤਾ ਵੀ ਅਵੱਸ਼ਕ ਹੈ।ਇਹ ਸ਼ਬਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਪੱਧਰ ਦੇ ਮੁਲਾਜ਼ਮਾਂ ਦੀ ਉਚੇਚੇ ਤੌਰ ’ਤੇ ਸੱਦੀ ਮੀਟਿੰਗ ਮੌਕੇ ਪ੍ਰਗਟਾਏ। ਉਨ੍ਹਾਂ ਆਖਿਆ ਕਿ ਸੇਵਾ ਨਿਭਾਉਂਦਿਆਂ ਇਮਾਨਦਾਰੀ, ਸੁਹਿਰਦਤਾ, ਦ੍ਰਿੜ੍ਹਤਾ ਅਤੇ ਹਲੇਮੀ ਦਾ ਸੁਮੇਲ ਹੀ ਚੰਗੇ ਨਤੀਜੇ ਦੇ ਸਕਦਾ ਹੈ, ਜਦਕਿ ਥੋੜ੍ਹੀ ਜਿਹੀ ਵੀ ਲਾਪ੍ਰਵਾਹੀ ਸਮੁੱਚੀ ਵਿਵਸਥਾ ਨੂੰ ਸਵਾਲਾਂ ਦੇ ਘੇਰੇ ਵਿਚ ਲੈ ਆਉਂਦੀ ਹੈ।ਇਸ ਲਈ ਆਪੋ-ਆਪਣੀ ਜ਼ਿੰਮੇਵਾਰੀ ਸੰਜ਼ੀਦਗੀ ਨਾਲ ਨਿਭਾਈ ਜਾਵੇ।
ਮੀਟਿੰਗ ਦੌਰਾਨ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਸਾਰੇ ਵਿਭਾਗਾਂ ਦੇ ਕੰਮ-ਕਾਰ ਦੀ ਸਮੀਖਿਆ ਕਰਦਿਆਂ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਖ਼ਾਮੀਆਂ, ਤੁਰੱਟੀਆਂ ਦੂਰ ਕਰਨ ਦੇ ਆਦੇਸ਼ ਦਿੱਤੇ।ਪ੍ਰਧਾਨ ਨੇ ਬਿਹਤਰ ਵਿਵਸਥਾ ਲਈ ਇੰਚਾਰਜਾਂ ਨੂੰ ਆਪਣੇ ਜੂਨੀਅਰ ਕਰਮੀਆਂ ਨਾਲ ਤਾਲਮੇਲ ਬਣਾ ਕੇ ਰੱਖਣ ਦੀ ਵੀ ਪ੍ਰੇਰਨਾ ਕੀਤੀ।ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਫ਼ਾਈਲਾਂ ਸਮੇਂ ਸਿਰ ਅੱਗੇ ਤੋਰੀਆਂ ਜਾਣ ਤਾਂ ਜੋ ਕੰਮ ਵਿਚ ਖੜੋਤ ਨਾ ਆਵੇ।
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਗੁਰਪ੍ਰੀਤ ਸਿੰਘ ਝੱਬਰ, ਹਰਚਰਨ ਸਿੰਘ ਮੁੱਖ ਸਕੱਤਰ, ਅਵਤਾਰ ਸਿੰਘ ਸੈਂਪਲਾ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ ਐਡੀ: ਸਕੱਤਰ, ਕੁਲਵਿੰਦਰ ਸਿੰਘ ਰਮਦਾਸ ਤੇ ਸਿਮਰਜੀਤ ਸਿੰਘ ਮੀਤ ਸਕੱਤਰ, ਪ੍ਰਿੰ. ਸਤਵੰਤ ਕੌਰ ਸਹਾਇਕ ਡਾਇਰੈਕਟਰ ਸਕੂਲਜ਼, ਭਗਵੰਤ ਸਿੰਘ ਨਿੱਜੀ ਸਹਾਇਕ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਸਮੇਤ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਹਾਜ਼ਰ ਸਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …

Leave a Reply