ਦਰਸ਼ਨੀ ਡਿਓੜੀ ਦੇ ਨਵੇਂ ਦਰਵਾਜ਼ਿਆਂ ਦੀ ਸੇਵਾ ਵੀ ਅਜੇ ਹੋਣ ਵਾਲੀ ਹੈ ਮੁਕੰਮਲ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉੜੀ ਦੇ ਅੰਦਰੂਨੀ ਹਿੱਸੇ ਨੂੰ
ਮੁਰੰਮਤ ਕਰਨ ਲਈ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਸਾਂਝੇ ਰੂਪ ਵਿਚ ਕੀਤੀ ਗਈ। ਸੇਵਾ ਆਰੰਭ ਕਰਨ ਤੋਂ ਪਹਿਲਾਂ ਭਾਈ ਸਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਗੁਰੂ-ਘਰਾਂ ਦੀ ਪੁਰਾਤਨ ਦਿੱਖ ਨੂੰ ਕਾਇਮ ਰੱਖਣ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਇਸੇ ਤਹਿਤ ਹੀ ਧਾਰਮਿਕ ਵਿਰਾਸਤ ਦੀ ਅਮੀਰੀ ਨੂੰ ਰੂਪਮਾਨ ਕਰਦੇ ਇਸ ਪਾਵਨ ਅਸਥਾਨ ਦੀ ਮੀਨਾਕਾਰੀ ਦੇ ਨਾਲ-ਨਾਲ ਇਮਾਰਤਾਂ ਦੀ ਪੁਰਾਤਨਤਾ ਨੂੰ ਸੰਭਾਲਣ ਲਈ ਸਮੇਂ-ਸਮੇਂ ਸੇਵਾਵਾਂ ਆਰੰਭ ਕੀਤੀਆਂ ਜਾਂਦੀਆਂ ਹਨ।ਉਨ੍ਹਾਂ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਸਮਰਪਣ ਭਾਵਨਾ ਨਾਲ ਕੀਤੀ ਜਾਂਦੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਜਿਹੜੀ ਵੀ ਸੇਵਾ ਸੌਂਪੀ ਜਾਂਦੀ ਹੈ ਉਸ ਨੂੰ ਸਮੇਂ ਸਿਰ ਸੰਪੂਰਨ ਕਰਕੇ ਸੰਗਤ ਅਰਪਣ ਕਰਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ. ਸੁਖਦੇਵ ਸਿੰਘ ਭੂਰਾ ਕੋਹਨਾ, ਨਿੱਜੀ ਸਹਾਇਕ ਭਗਵੰਤ ਸਿੰਘ, ਮੈਨੇਜਰ ਸੁਲੱਖਣ ਸਿੰਘ, ਐਡੀਸ਼ਨਲ ਮੈਨੇਜਰ ਸੁਖਰਾਜ ਸਿੰਘ ਤੇ ਬਘੇਲ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਤੋਂ ਇਲਾਵਾ ਭਾਈ ਅਮਰਜੀਤ ਸਿੰਘ, ਜਥੇਦਾਰ ਅਮਰੀਕ ਸਿੰਘ, ਬਾਬਾ ਪ੍ਰੇਮ ਸਿੰਘ ਆਦਿ ਹਾਜ਼ਰ ਸਨ।
ਇਥੇ ਜਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉੜੀ ਦੇ ਦਰਵਾਜਿਆਂ ਦੀ ਸੇਵਾ ਵੀ ਬਾਬਾ ਕਸ਼ਮੀਰ ਸਿੰਘ ਭੁਰੀ ਵਾਲਿਆਂ ਨੂੰ ਸੌਂਪੀ ਗਈ ਸੀ, ਜੋ ਅਜੇ ਤੱਕ ਮੁਕੰਮਲ ਹੋਣੀ ਰਹਿੰਦੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media