ਚੌਕ ਮਹਿਤਾ-24 ਜੂਨ (ਪੰਜਾਬ ਪੋਸਟ- ਮਾਣਾ) – ਇਥੋਂ ਨੇੜਲੇ ਪਿੰਡ ਚੰਨਣਕੇ ਵਿਖੇ ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਧਾਰਮਿਕ ਜੋੜ ਮੇਲਾ 3 ਤੇ 4 ਜਲਾਈ ਨੂੰ
ਬੜ੍ਹੇ ਉਤਸ਼ਾਹ ਨਾਲ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਅਜਮੇਰ ਸਿੰਘ ਤੇ ਬਾਬਾ ਗੁਰਮੀਤ ਸਿੰਘ ਨੇ ਦੱਸਿਆ ਕਿ 3 ਜੁਲਾਈ ਨੂੰ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ।ਦਮਦਮੀ ਟਕਸਾਲ ਦੇ ਰਾਗੀ ਭਾਈ ਬਲਦੇਵ ਸਿੰਘ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ ’ਤੇ ਸੰਤ ਬਾਬਾ ਗੁਰਭੇਜ ਸਿੰਘ ਖੁਜਾਲੇ ਵਾਲਿਆਂ ਵੱਲੋਂ ਰੱਬੀ ਬਾਣ ਦਾ ਇਲਾਹੀ ਕੀਰਤਨ ਕੀਤਾ ਜਾਵੇਗਾ।ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਸੰਗਤਾਂ ਨੂੰ ਕਥਾ ਵਿਚਾਰ ਸਰਵਣ ਕਰਵਾਉਣਗੇ।ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਸੰਤ ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ, ਸੰਤ ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਮਹਿਤਾ ਵੀ ਹਾਜਰੀ ਭਰਨਗੇ।4 ਜੁਲਾਈ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ, ਭਾਈ ਕੁਲਵਿੰਦਰ ਸਿੰਘ ਐਮ.ਏ. ਲਾਧੂਭਾਣੇ ਵਾਲਿਆਂ ਦੇ ਢਾਡੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ।ਸ਼ਾਮ 5 ਵਜੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੀਆਂ ਟੀਮਾਂ ਦਰਮਿਆਨ ਕਬੱਡੀ ਦੇ ਸ਼ੋਅ ਮੈਚ ਕਰਵਾਏ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media