Thursday, June 25, 2026

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ PPN2506201702ਹਰਬਿੰਦਰ ਸਿੰਘ ਦਸਮੇਸ਼ ਨਗਰਨਰੂਆਣਾ ਰੋਡ ਵਿਖੇ ਵਾਹਿਗੁਰੂ ਦੇ ਸ਼ੁਕਰਾਣੇ ਵਜੋਂ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਉਪਰੰਤ ਸੁਸਾਇਟੀ ਦੇ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਰਾਕੇਸ਼ ਸਿੰਘ, ਹਰਬਿੰਦਰ ਸਿੰਘ ਭੋਲਾ, ਨਰਿੰਦਰ ਸਿੰਘ, ਦਲਜੀਤ ਸਿੰਘ ਆਦਿ ਮੈਂਬਰਾਂ ਨੇ ਹਾਜਰੀ ਭਰੀ। ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਿੱਖ ਵਿਰਸਾ ਇਤਿਹਾਸ ਸਨਮਾਨ ਚਿੰਨ ਗ੍ਰਹਿ ਵਾਸੀ  ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ  ਸਨਮਾਨਿਤ ਕੀਤਾ ਗਿਆ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply