
ਬਠਿੰਡਾ, 4 ਜੁਲਾਈ (ਜਸਵਿੰਦਰ ਸਿੰਘ ਜੱਸੀ) – ਕੇਂਦਰੀ ਯੂਨੀਵਰਸਿਟੀ ਪੰਜਾਬ ਵੱਲੋਂ ਵਿੱਦਿਅਕ ਖੇਤਰ ‘ਚ ਪਾਏ ਜਾ ਰਹੇ ਯੋਗਦਾਨ ਨੂੰ ਅਹਿਮ ਆਖਦਿਆਂ ਪ੍ਰਿੰਸੀਪਲ ਸਕੱਤਰ, ਉਚੇਰੀ ਸੱਖਿਆ ਪੰਜਾਬ, ਡਾ. ਆਰ. ਸੁੰਕਾਰੀਆ ਨੇ ਕਿਹਾ ਕਿ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਪਿੰਡ ਘੁੱਦਾ ਵਿਖੇ ਬਣਨ ਵਾਲੇ ਮੁੱਖ ਕੈਂਪਸ ਦੀ ਉਸਾਰੀ ਨੂੰ ਪੰਜਾਬ ਸਰਕਾਰ ਬਹੁਤ ਪ੍ਰਮੁੱਖਤਾ ਨਾਲ ਲੈ ਰਹੀ ਹੈ।ਡਾ. ਸੁੰਕਾਰੀਆ ਵੱਲੋਂ ਅੱਜ ਇਥੇ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਮੁੱਖ ਕੈਂਪਸ ਦੀ ਉਸਾਰੀ ਪ੍ਰਕ੍ਰਿਆ ਸਬੰਧੀ ਹੋ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ, ਵਾਈਸ ਚਾਂਸਲਰ ਕੇਂਦਰੀ ਯੂਨੀਵਰਸਿਟੀ ਡਾ. ਪੀ.ਰਾਮਾਰਾਓ, ਐੈਸ.ਡੀ.ਐਮ ਬਠਿੰਡਾ ਦਮਨਜੀਤ ਸਿੰਘ ਮਾਨ ਤੋਂ ਇਲਾਵਾ ਟਾਊਨ ਪਲਾਨਿੰਗ, ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੇਂਦਰੀ ਯੂਨੀਵਰਿਸਟੀ ਵਿਖੇ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਸੁੰਕਾਰੀਆ ਨੇ ਕਿਹਾ ਕਿ ਕੇਂਦਰੀ ਯੂਨੀਵਰਸਿਟੀ ਦੇ ਮੁੱਖ ਕੈਂਪਸ ਦੀ ਉਸਾਰੀ ਦੇ ਪ੍ਰਾਜੈਕਟ ਨੂੰ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਬਹੁਤ ਹੀ ਅਹਿਮੀਅਤ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਇਸ ਸਬੰਧ ਵਿੱਚ ਉਠਾਏ ਜਾ ਰਹੇ ਕਦਮਾਂ ਸਬੰਧੀ ਵੀ ਵੇਰਵੇ ਲਏ। ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਕੈਂਪਸ ‘ਚ ਐੰਟਰੀ ਵਾਲੀ ਸੜਕ ਦੇ ਟੈਂਡਰ ਹੋ ਚੁੱਕੇ ਹਨ ਅਤੇ ਇਸੇ ਜੁਲਾਈ ਮਹੀਨੇ ਦੌਰਾਨ ਇਸਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਮੀਟਿੰਗ ਦੌਰਾਨ ਡਾ. ਪੀ.ਰਾਮਾਰਾਓ ਵੱਲੋਂ ਪ੍ਰਿੰਸੀਪਲ ਸਕੱਤਰ, ਉਚੇਰੀ ਸਿੱਖਿਆ ਪੰਜਾਬ, ਨੂੰ ਕੈਂਪਸ ਵਿੱਚ ਬਣਨ ਵਾਲੇ ਬਲਾਕਾਂ, ਉਥੇ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਹੋਰ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਡਾ. ਪੀ.ਰਾਮਾਰਾਓ ਨੇ ਦੱਸਿਆ ਕਿ ਕੈਂਪਸ ਦੀ ਉਸਾਰੀ ਦਾ ਕੰਮ ਆ ਰਹੇ ਸਤੰਬਰ ਮਹੀਨੇ ਸ਼ੁਰੂ ਹੋ ਜਾਵੇਗਾ। ਡਾ. ਸੁੰਕਾਰੀਆ ਵੱਲੋਂ ਇਸ ਉਪਰੰਤ ਉਸਾਰੀ ਵਾਲੀ ਥਾਂ ਦਾ ਦੌਰਾ ਵੀ ਕੀਤਾ ਗਿਆ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media