ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਡੀਕਲ ਨਾਲ ਸਬੰਧਤ ਐਂਟਰੈਂਸ ਟੈਸਟ ‘ਨੀਟ’ ਵਿੱਚੋਂ ਦੇਸ਼ ਭਰ ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਿੱਖ ਨੌਜਵਾਨ
ਨਵਦੀਪ ਸਿੰਘ ਅਤੇ 241ਵਾਂ ਸਥਾਨ ਪ੍ਰਾਪਤ ਕਰਨ ਵਾਲੀ ਗੁਰਪ੍ਰੀਤ ਕੌਰ ਨੂੰ ਸਨਮਾਨਿਤ ਕਰੇਗੀ।ਇਹ ਐਲਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮਾਣਮੱਤੇ ਸਿੱਖ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇਣ ਦੇ ਨਾਲ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਨਵਦੀਪ ਸਿੰਘ ਨੇ ਜਿਥੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਿੱਖ ਕੌਮ ਦਾ ਮਾਣ ਵਧਾਇਆ ਹੈ, ਉਥੇ ਹੀ ਜਿਲ੍ਹਾ ਸੰਗਰੂਰ ਦੇ ਗਰੀਬ ਪਰਿਵਾਰ ਦੀ ਬੇਟੀ ਗੁਰਪ੍ਰੀਤ ਕੌਰ ਨੇ ਵੀ ਸਨਮਾਨਯੋਗ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਦੋਵੇਂ ਬੱਚੇ ਵੱਕਾਰੀ ਪ੍ਰੀਖਿਆ ਵਿੱਚੋਂ ਉੱਚ ਸਥਾਨ ਪ੍ਰਾਪਤ ਕਰ ਕੇ ਹੋਰਨਾ ਲਈ ਪ੍ਰੇਰਨਾ ਸਰੋਤ ਬਣੇ ਹਨ। ਉਨ੍ਹਾਂ ਦੋਹਾਂ ਬੱਚਿਆਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕੌਮ ਅਤੇ ਸੂਬੇ ਲਈ ਇਹ ਵੱਡੇ ਫਖਰ ਤੋਂ ਘੱਟ ਨਹੀਂ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media