ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਵਿਚ ਹਵਾਈ ਜਹਾਜ਼ ‘ਤੇ ਸਫ਼ਰ ਕਰ ਰਹੇ ਇੱਕ ਸਿੱਖ ਵਿਅਕਤੀ ਦੀ ਸੁੱਤੇ ਹੋਏ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਅਤੇ ਉਸ ਸਿੱਖ ਨੂੰ ਅੱਤਵਾਦੀ ਕਹਿਣ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਸਿੰਘ ਸਾਬਤ-ਸੂਰਤ ਸਰੂਪ ਵਿਚ ਦੁਨੀਆਂ ਭਰ ਵਿਚ ਵੱਖ-ਵੱਖ ਬੁਲੰਦੀਆਂ ‘ਤੇ ਪੁੱਜੇ ਹਨ ਤੇ ਅੱਜ ਸਿੱਖ ਦਸਤਾਰ ਕਰਕੇ ਪੂਰੀ ਦੁਨੀਆਂ ਵਿਚ ਜਾਣੇ ਜਾਂਦੇ ਹਨ ਜਿਸ ਦੀ ਮਿਸਾਲ ਵਿਦੇਸ਼ਾਂ ਵਿਚ ਸਿੱਖਾਂ ਵੱਲੋਂ ਉੱਚੇ ਉੱਚੇ ਮੁਕਾਮ ਹਾਸਲ ਕਰਨਾ ਹੈ।ਉਨਾਂ ਕਿਹਾ ਕਿ ਅਮਰੀਕਾ ਦੀ ਪ੍ਰਸਿੱਧ ਟ੍ਰਿਨਿਟੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਦਾ ਸਿੱਖ ਧਰਮ ਬਾਰੇ ਪੜ੍ਹਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਪਰ ਉਸੇ ਦੇਸ਼ ਵਿਚ ਸਿੱਖ ਪ੍ਰੋਫ਼ੈਸਰ ਦੀ ਜਹਾਜ਼ ਵਿਚ ਸਫ਼ਰ ਕਰਦਿਆਂ ਸੁੱਤੇ ਹੋਏ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਅੱਤਵਾਦੀ ਕਹਿਣ ਵਾਲੇ ਵਿਅਕਤੀ ਦੀ ਘਟੀਆ ਸੋਚ ਦਾ ਨਤੀਜਾ ਸਾਹਮਣੇ ਆਇਆ ਹੈ।ਉਨ੍ਹਾਂ ਅਮਰੀਕਾ ਦੀ ਸਰਕਾਰ ਪਾਸੋਂ ਮੰਗ ਕੀਤੀ ਕਿ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰਿਆਂ ਸਬੰਧੀ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ, ਤਾਂ ਜੋ ਵਿਦੇਸ਼ਾਂ ਵਿਚ ਸਿੱਖਾਂ ਨਾਲ ਜਾਣ-ਬੁੱਝ ਕੇ ਕੀਤੀਆਂ ਜਾ ਰਹੀਆਂ ਨਾ ਸਹਿਣਯੋਗ ਘਟੀਆ ਹਰਕਤਾਂ ਦਾ ਸਾਹਮਣਾ ਨਾ ਕਰਨਾ ਪਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media