Tuesday, September 29, 2026

ਹਾਊਸਫੈਂਡ ਕਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ

PPN2606201708ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਹਾਊਸਫੈਂਡ ਕਲੋਨੀ ਦੇ ਇਲਾਕੇ ’ਚ ਅੰਮ੍ਰਿਤ ਵੇਲੇ ਦੇ ਗੁਰਮਤਿ ਸਮਾਗਮ ‘ਚ ਸ਼੍ਰੋਮਣੀ ਕਮੇਟੀ ਵਲੋਂ ਮਾਲਵੇ ਖੇਤਰ ’ਚ ਨਿਯੁੱਕਤ ਕੀਤੇ ਪ੍ਰਚਾਰਕ ਭਾਈ ਰਵਿੰਦਰਪਾਲ ਸਿੰਘ ਗੁਰੂਸਰ ਸੁਧਾਰ ਵਲੋਂ ਗੁਰਬਾਣੀ ਕਥਾ ਵਿਚਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ‘‘ਏਕ ਜੋਤ’’ ਸਬੰਧੀ ਚਾਨਣਾ ਪਾਇਆ ਗਿਆ।ਇਸ ਮੌਕੇ ਬੀਬੀ ਜੋਗਿੰਦਰ ਕੌਰ ਕਾਰਜਕਾਰੀ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਮੈਨੇਜਰ ਦਲਬਾਰਾ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਭਰਪੂਰ ਸਿੰਘ ਵੀ ਹਾਜ਼ਰ ਸਨ।ਅੰਤ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਚਾਰਕ ਨੂੰ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕੀਤਾ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply