Tuesday, September 29, 2026

15ਵੀਂ ਫੈਡਰੇਸ਼ਨ ਕੱਪ ਨੈਸ਼ਨਲ ਜੂਨੀਅਰ ਐਥਲੈਟਿਕ ਚੈਂਪੀਅਨਸ਼ਿਪ

PPN2606201710ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲਖਨਊ ਵਿਖੇ ਆਯੋਜਿਤ 15ਵੀਂ ਫੈਡਰੇਸ਼ਨ ਕੱਪ ਨੈਸ਼ਨਲ ਜੂਨੀਅਰ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਕਰਨਵੀਰ ਸਿੰਘ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਨੇ ਸ਼ਾਟਪੁੱਟ ਦੇ ਮੁਕਾਬਲੇ ਵਿੱਚ 17.80 ਮੀਟਰ ਗੋਲਾ ਸੁੱਟ ਕੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 15ਵੀਂ ਫੈਡਰੇਸ਼ਨ ਕੱਪ ਨੈਸ਼ਨਲ ਜੂਨੀਅਰ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਰਨਵੀਰ ਸਿੰਘ ਨੇ ਲੁਧਿਆਣਾ ਵਿਖੇ ਹੋਈ ਜੂਨੀਅਰ ਪੰਜਾਬ ਸਟੇਟ ਐਥਲੈਟਿਕ ਚੈਪੀਅਨਸ਼ਿਪ ਵਿੱਚ ਵੀ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਸੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀ ਕਰਨਵੀਰ ਸਿੰਘ ਅਤੇ ਉਸਦੇ ਮਾਪਿਆਂ ਨੂੰ ਇਸ ਮਾਣ ਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply