ਧੂਰੀ, 27 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਦੀ ਨਿਗਰਾਨੀ ਹੇਠ ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਸ਼ੇਰਪੁਰ ਚੌਕ ਵਿਖੇ ਪੁੱਲ ਦੇ ਹੇਠਾਂ ਅੰਤਰਰਾਸ਼ਟਰੀ ਡਰੱਗ ਵਿਰੋਧੀ ਡੇਅ ਮਨਾਇਆ ਗਿਆ।ਜਿਸ ਵਿੱਚ ਟਰੱਕ ਯੂਨੀਅਨ ਦੇ ਪ੍ਰਧਾਨ ਕਮਲ ਕੁਮਾਰ, ਗੁਰੂ ਨਾਨਕ ਸੂਮੋ ਸਟੈਂਡ ਧੂਰੀ, ਟੈਂਪੂ ਯੂਨੀਅਨ ਧੂਰੀ, ਐਂਟੀ ਕਰਾਈਮ ਐਂਟੀ ਕੁਰੱਪਸ਼ਨ ਬਿਉਰੋ ਕਲੱਬ ਦੇ ਆਗੂਆਂ ਨੇ ਵਿਸ਼ੇਸ਼ ਸ਼ਿਰਕਤ ਕੀਤੀ।ਥਾਣਾ ਮੁਖੀ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪਰਿਵਾਰਾਂ ਨੂੰ ਬਰਬਾਦ ਕਰ ਰਹੇ ਹਨ।ਇਸ ਲਈ ਅਜਿਹੀ ਬੁਰਾਈ ਦੇ ਖਾਤਮੇ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸੇ ਵੀ ਹਸਪਤਾਲ ਦਾਖਲ ਹੋਣ ਤੋਂ ਬਿਨਾਂ ਹੀ ਨਸ਼ਾ ਛੁਡਾਉਣ ਦੀ ਦਵਾਈ ਜੋ ਕਿ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਮਿਲਦੀ ਹੈ, ਦੀ ਮਦਦ ਨਾਲ ਨਸ਼ਾ ਆਸਾਨੀ ਨਾਲ ਛੱਡਿਆ ਜਾ ਸਕਦਾ ਹੈ ਅਤੇ ਇਸ ਦਵਾਈ ਦਾ ਵਿਅਕਤੀ ਦੀ ਰੋਜ਼ਾਨਾ ਦੀ ਜ਼ਿੰਦਗੀ `ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ।ਇਸ ਮੌਕੇ ਪ੍ਰਕਾਸ਼ ਕੁਮਾਰ ਪ੍ਰਧਾਨ ਗੁਰੂ ਨਾਨਕ ਸੂਮੋ ਸਟੈਂਡ, ਸੰਜੀਵ ਗਰਗ ਪ੍ਰਧਾਨ ਐਂਟੀ ਕਰਾਈਮ ਐਂਟੀ ਕੁਰੱਪਸ਼ਨ ਬਿਉਰੋ ਅਤੇ ਸਾਧੂ ਰਾਮ ਕੌਂਸਲਰ ਆਦਿ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …