Tuesday, October 27, 2026

ਲੋਕਾਂ ਨੇ ਹਲਕਾ ਧੂਰੀ ਨੂੰ ਜਿਲਾ ਸੰਗਰੂਰ ਨਾਲ ਜੋੜੇ ਰੱਖਣ ਦੀ ਕੀਤੀ ਮੰਗ

ਧੂਰੀ, 27 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ੍ਹ ਸੰਗਰੂਰ ਵਿੱਚ ਪੈਂਦੇ ਮਾਲੇਰਕੋਟਲਾ ਸ਼ਹਿਰ ਨੂੰ ਜ਼ਿਲਾ੍ਹ ਬਣਾਉਣ ਦੇ ਫੈਸਲੇ ਨੂੰ ਲੈ ਕੇ ਜਿਥੇ ਹਲਕਾ PPN2706201702ਮਾਲੇਰਕੋਟਲਾ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਮਾਲੇਰਕੋਟਲਾ ਅਤੇ ਸੰਗਰੂਰ ਦੇ ਬਿਲਕੁੱਲ ਅੱਧ-ਵਿਚਕਾਰ ਪੈਂਦੇ ਧੂਰੀ ਹਲਕੇ ਦੇ ਲੋਕਾਂ ਵਿੱਚ ਇਸ ਗੱਲ ਦਾ ਡਰ ਬਣਿਆ ਹੋਇਆ ਹੈ ਕਿ ਕਿਤੇ ਧੂਰੀ ਹਲਕੇ ਨੂੰ ਮਾਲੇਰਕੋਟਲਾ ਨਾਲ ਨਾ ਜੋੜ ਦਿੱਤਾ ਜਾਵੇ।ਇਸ ਸਬੰਧੀ ਹੁਣ ਤੋਂ ਹੀ ਧੂਰੀ ਹਲਕੇ ਦੇ ਲੋਕਾਂ ਨੇ ਆਪਣੀ ਸ਼ੰਕਾਂ ਜਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਧੂਰੀ ਹਲਕੇ ਨੂੰ ਸੰਗਰੂਰ ਜ਼ਿਲ੍ਹੇ ਨਾਲ ਹੀ ਜੋੜ ਕੇ ਰੱਖਿਆ ਜਾਵੇ, ਨਹੀਂ ਤਾਂ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।ਲੋਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਵੀ ਇਸ ਮਸਲੇ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।ਇਸ ਮੌਕੇ ਡਾ. ਦੇਵਿੰਦਰ ਕੁਮਾਰ, ਇੰਦਰਜੀਤ ਈਸੂ ਅਤੇ ਹੋਰ ਸ਼ਹਿਰ ਨਿਵਾਸੀ ਮੌਜੂਦ ਸਨ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …

Leave a Reply