Tuesday, March 10, 2026

ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ) – ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ PPN2706201703ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰਦੁਆਰਾ ਸ਼ਹੀਦੀ ਅਸਥਾਨ ਬਾਬਾ ਬੰਦਾ ਸਿੰਘ ਜੀ ਬਹਾਦਰ, ਮਹਿਰੌਲੀ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰ ਸਿੰਘ, ਭਾਈ ਰਣਜੀਤ ਸਿੰਘ ਖਾਲਸਾ, ਭਾਈ ਪ੍ਰੇਮ ਸਿੰਘ ਬੰਧੂ ਤੇ ਭਾਈ ਸੁਰਜੀਤ ਸਿੰਘ ਰਸੀਲਾ ਨੇ ਕੀਰਤਨ, ਭਾਈ ਬਲਦੇਵ ਸਿੰਘ ਹੈਡ ਗ੍ਰੰਥੀ ਨੇ ਕਥਾ ਅਤੇ ਭਾਈ ਗੁਰਚਰਨ ਸਿੰਘ ਚੰਨ ਨੇ ਢਾਡੀ ਪ੍ਰਸੰਗ ਰਾਹੀਂ ਬਾਬਾ ਜੀ ਦੀ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਹੋਏ ਕਵੀ ਦਰਬਾਰ ਵਿਚ ਉੱਘੇ ਕਵੀ ਅਵਤਾਰ ਸਿੰਘ ਤਾਰੀ, ਅਮਰੀਕ ਸਿੰਘ ਖੁਸ਼, ਤਰਲੋਕ ਸਿੰਘ ਦੀਵਾਨਾ, ਰਾਮ ਸਿੰਘ ਰਾਹੀ ਤੇ ਬੀਬੀ ਸਤੀਸ਼ ਕੌਰ ਸੋਹਲ ਨੇ ਆਪਣੀ ਰਚਨਾਵਾਂ ਰਾਹੀਂ ਸ਼ਹੀਦੀ ਸਾਕੇ ਨੂੰ ਬਿਆਨ ਕੀਤਾ।ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੂੰ ਇਸ ਮੌਕੇ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਕਮੇਟੀ ਮੈਂਬਰ ਓਂਕਾਰ ਸਿੰਘ ਰਾਜਾ ਤੇ ਆਤਮਾ ਸਿੰਘ ਲੁਬਾਣਾ ਆਦਿ ਵੱਲੋਂ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਮੈਨੇਜਰ ਇਕਬਾਲ ਸਿੰਘ ਵੱਲੋਂ ਸਟੇਜ਼ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਸੰਗਤਾਂ ਨੂੰ ਮਹਾਨ ਜਰਨੈਲ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣ ਦੀ ਬੇਨਤੀ ਕੀਤੀ ਗਈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply