Wednesday, September 30, 2026

ਸ਼ੋ੍ਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਮਨਾਏਗੀ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਮਣੀ ਕਮੇਟੀ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ।
Maharaja Ranjit Sਸ਼ੋ੍ਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਸਬੰਧੀ ਅੱਜ 27 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 29 ਜੂਨ ਨੂੰ ਸਵੇਰੇ 9-00 ਵਜੇ ਪਾਏ ਜਾਣਗੇ।ਇਸ ਸਮੇਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥਾ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ।ਉਪਰੰਤ ਪੰਥ ਪ੍ਰਸਿੱਧ ਢਾਡੀ ਜਥੇ ਸੰਗਤਾਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਸਬੰਧੀ ਢਾਡੀ ਵਾਰਾਂ ਸੁਣਾ ਜੇ ਨਿਹਾਲ ਕਰਨਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply