ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦੇ 15 ਵਿਦਿਆਰਥੀਆਂ ਨੇ
ਸੀ.ਬੀ.ਐਸ.ਈ ਵਲੋਂ ਕਰਵਾਈ ਗਈ ਐਨ.ਈ.ਈ.ਟੀ ਦੀ ਪ੍ਰੀਖਿਆ ਪਾਸ ਕਰ ਲਈ ਹੈ।ਸਕੂਲ ਦੇ ਪਿ੍ਰੰਸੀਪਲ ਡਾ. ਧਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਪਿੰਦਰ ਸਿੰਘ ਨੇ 7479 ਏ.ਆਈ.ਆਰ ਰੈਂਕ ਪ੍ਰਾਪਤ ਕੀਤਾ ਅਤੇ ਏਮਜ਼ ਦੀ ਪ੍ਰੀਖਿਆ ਵੀ 436 ਏ.ਆਈ.ਆਰ ਨਾਲ ਪਾਸ ਕਰਦਿਆਂ ਅੰਮ੍ਰਿਤਸਰ ਵਿੱਚੋ ਤੀਜਾ ਸਥਾਨ ਪ੍ਰਾਪਤ ਕੀਤਾ।ਉਨਾਂ ਦੱਸਿਆ ਕਿ ਸਕੂਲ ਦੇ 15 ਵਿਦਿਆਰਥੀਆਂ ਵਿੱਚ ਸੁਖਮਨਪ੍ਰੀਤ ਕੌਰ ਸੰਧੂ, ਰਵਨੀਤ ਕੌਰ, ਮਨਪ੍ਰੀਤ ਬੇਦੀ, ਅਰਸ਼ਦੀਪ ਕੌਰ, ਅਨੰਦਪ੍ਰੀਤ ਸਿੰਘ, ਰਿਹਮਨਪ੍ਰੀਤ ਕੌਰ, ਜਤਿਨ ਸਪਰਾ, ਇਸ਼ਰਪ੍ਰੀਤ ਕੌਰ, ਮਹਿਕਦੀਪ ਸਿੰਘ, ਵਿਕਰਮਜੀਤ ਸਿੰਘ, ਤਨਵੀਰ ਕੌਰ, ਵੰਸ਼ਿਕਾ, ਰੋਬਿਨਪ੍ਰੀਤ ਸਿੰਘ, ਅਰਸ਼ਪ੍ਰੀਤ ਕੌਰ ਅਤੇ ਪਲਕ ਸ਼ਾਮਲ ਹਨ।ਦਪਿੰਦਰ ਸਿੰਘ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦੇ ਸਿਰ ਬੰਨਦਿਆਂ ਕਿਹਾ ਕਿ ਉਹਨਾਂ ਦੀ ਯੋਗ ਅਗਵਾਈ ਸਦਕਾ ਹੀ ਉਹ ਇਹ ਇਮਤਿਹਾਨ ਪਸ ਕਰਨ ਵਿੱਚ ਕਾਮਯਾਬ ਹੋਏ ਹਨ।ਸਕੂਲ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਨਵਪ੍ਰੀਤ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਅਹਿਮ ਮੁਕਾਮ ਹਾਸਿਲ ਕਰਨ ਲਈ ਅਸ਼ੀਰਵਾਦ ਦਿੱਤਾ ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media