Monday, March 9, 2026

ਬੀ.ਐਸ.ਸੀ (ਨਾਨ-ਮੈਡੀਕਲ ਤੇ ਮੈਡੀਕਲ) ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ (ਨਾਨ-ਮੈਡੀਕਲ PPN2806201706ਅਤੇ ਮੈਡੀਕਲ) ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ) ਪਹਿਲਾ ਸਮੈਸਟਰ ਦੇ ਨਤੀਜੇ ਵਿੱਚ ਸਿਮਰਨਜੀਤ ਸਿੰਘ ਨੇ 85.3% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲੀ ਪੁਜੀਸ਼ਨ ਅਤੇ ਕਮਲਜੀਤ ਕੌਰ ਨੇ 81.5% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋ ਕਿ ਹਰਪ੍ਰੀਤ ਸਿੰਘ ਨੇ 80.2% ਅੰਕ ਅਤੇ ਹਰਲੀਨ ਕੌਰ ਨੇ 80% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ਵਿੱਚੋ ਤੀਜੀ ਅਤੇ ਚੌਥੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਨਤੀਜੇ ਅਨੁਸਾਰ 4 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 14 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵੱਧ, 32 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 71 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸੇ ਤਰਾਂ ਬੀ.ਐਸ.ਸੀ.(ਨਾਨ-ਮੈਡੀਕਲ) ਤੀਜਾ ਸਮੈਸਟਰ ਦੇ ਨਤੀਜੇ ਵਿੱਚ ਹਰਮਨਦੀਪ ਕੌਰ  ਨੇ 86.24% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਅਤੇ ਲਵਪ੍ਰੀਤ ਕੌਰ ਨੇ 84.96% ਅੰਕ ਹਾਸਲ ਕਰਕੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ ਜਦੋਂ ਕਿ ਹਰਮੀਤ ਕੌਰ ਨੇ 84.64% ਅੰਕਾਂ ਨਾਲ ਕਾਲਜ ’ਚੋਂ  ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਇਹਨਾਂ ਤੋਂ ਇਲਾਵਾ 80 ਫੀਸਦੀ ਤੋਂ ਵਧੇਰੇ ਅੰਕ ਹਾਸਲ ਵਾਲੇ ਵਿਦਿਆਰਥੀਆਂ ਵਿੱਚ ਚਰਨਜੀਤ ਕੌਰ (83.2%), ਮਨਦੀਪ ਕੌਰ (82.88%), ਖੁਸ਼ਪ੍ਰੀਤ ਕੌਰ (81.44%), ਸ਼ਮਿੰਦਰ ਕੌਰ (81.28%), ਕਿਰਨਜੀਤ ਕੌਰ (81.12%) ਅਤੇ ਰਮਨਦੀਪ ਕੌਰ (80.16%) ਆਦਿ ਸ਼ਾਮਲ ਹਨ।ਇਸ ਨਤੀਜੇ ਅਨੁਸਾਰ 8 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 31 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 44 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
ਇਸੇ ਤਰਾਂ ਬੀ.ਐਸ.ਸੀ (ਮੈਡੀਕਲ) ਪਹਿਲਾ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਅਕਾਦਮਿਕ ਨਤੀਜੇ ਹਾਸਲ ਕੀਤੇ ਹਨ। ਬੀ.ਐਸ.ਸੀ (ਮੈਡੀਕਲ) ਪਹਿਲਾ ਸਮੈਸਟਰ ਦੇ ਵਿਦਿਆਰਥੀ ਨਵਨੀਤ ਸ਼ਰਮਾ ਨੇ 82.22% ਅੰਕ, ਗਰਿਮਾ ਪਾਂਡੇ ਨੇ 81.78% ਅਤੇ ਰੀਤਿਕਾ ਰਾਣੀ ਨੇ 80.44% ਅੰਕ ਹਾਸਲ ਕਰਕੇ ਕ੍ਰਮਵਾਰ ਕਾਲਜ ’ਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਤਰਨਜੀਤ ਕੌਰ ਨੇ 80.22% ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ ਹੈ। ਇਸ ਨਤੀਜੇ ਅਨੁਸਾਰ 4 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 11 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵੱਧ, 17 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 28 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਿਆ।ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੰੂ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply