ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸ਼ਾਹਬਾਦ ਮਾਰਕੰਡਾ (ਹਰਿਆਣਾ) ਵਿਖੇ ਚੱਲਦੇ ਮੀਰੀ-ਪੀਰੀ ਮੈਡੀਕਲ ਕਾਲਜ ਵਿਚ
ਬਿਹਤਰ ਸਿਹਤ ਸਹੂਲਤਾਂ ਅਤੇ ਉਚ-ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਕਾਲਜ ਵਿਖੇ ਲੋੜੀਂਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਾਲਜ ਦੇ ਦੌਰੇ ਉਪਰੰਤ ਕੀਤਾ।ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਦੇ ਲੋਕਾਂ ਲਈ ਹਸਪਤਾਲ ਵਿਖੇ ਜਲਦੀ ਹੀ ਸੀ.ਟੀ ਸਕੈਨ ਅਤੇ ਡਾਇਲਸਿਸ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ।ਉਨ੍ਹਾਂ ਨੇ ਹਸਪਤਾਲ ਅਤੇ ਕਾਲਜ ਦੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਕਰਨਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਜਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ ਆਦਿ ਹਾਜਰ ਸਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media