ਬਟਾਲਾ, 29 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ
ਕਮਜੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਅਤੇ ਸਰਕਾਰ ਇਹ ਗੱਲ ਯਕੀਨੀ ਬਣਾ ਰਹੀ ਹੈ ਕਿ ਸਾਰੀਆਂ ਜਰੂਰੀ ਵਸਤਾਂ ਆਮ ਲੋਕਾਂ ਦੀ ਪਹੁੰਚ ਵਿੱਚ ਰਹਿਣ। ਸੂਬਾ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਸੱਸਤਾ ਆਟਾ-ਦਾਲ ਯੋਜਨਾ ਦਾ ਪੁਨਰ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹਰ ਲਾਭਪਾਤਰੀ ਤੱਕ ਇਸ ਯੋਜਨਾ ਦਾ ਲਾਭ ਪੁਹੰਚਾਇਆ ਜਾਵੇਗਾ।ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਆਟਾ ਦਾਲ ਸਕੀਮ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਦਿੱਤੇ ਜਾਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਬੀ.ਪੀ.ਐਲ. ਪਰਿਵਾਰਾਂ ਨੂੰ ਚਾਹ ਪੱਤੀ ਅਤੇ ਚੀਨੀ ਵੀ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਰਾਜ ਸਰਕਾਰ ਨੇ ਆਪਣੇ ਬੱਜ਼ਟ `ਚ 500 ਕਰੋੜ ਰੁਪਏ ਰਾਖਵੇਂ ਰੱਖੇ ਹਨ।
ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਬੇਘਰੇ ਗ਼ਰੀਬ ਸ਼ਹਿਰੀ ਐਸ.ਸੀ/ਬੀ.ਸੀ ਪਰਿਵਾਰਾਂ ਨੂੰ ਬਣੇ ਬਣਾਏ ਮੁਫ਼ਤ ਮਕਾਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਲ 2017-18 ਦੌਰਾਨ ਯੋਗ ਪਰਿਵਾਰਾਂ ਲਈ 2000 ਮਕਾਨਾਂ ਦੀ ਉਸਾਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਮਕਾਨਾਂ ਦੀ ਉਸਾਰੀ ਲਈ ਰਾਜ ਸਰਕਾਰ ਵਲੋਂ ਜ਼ਮੀਨ ਵੀ ਮੁਫ਼ਤ ਉਪਲਬੱਧ ਕਰਵਾਈ ਜਾਵੇਗੀ।ਰਾਜ ਸਰਕਾਰ ਵਲੋਂ ਆਰੰਭਕ ਤੌਰ `ਤੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਲਈ ਇਸ ਸਕੀਮ ਵਾਸਤੇ 25-25 ਕਰੋੜ ਇਸ ਬਜਟ ਵਿਚ ਰਾਖਵੇਂ ਰੱਖੇ ਹਨ।ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿਚ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਨਾਲ ਸਬੰਧਤ ਸਮੁੱਚੀਆਂ ਸਰਕਾਰੀ ਸਕੀਮਾਂ ਵਿਚ ਅਨੁਸੂਚਿਤ ਜਾਤਾਂ ਦੇ ਰਾਖਵਂੇਕਰਨ ਨੂੰ 15% ਵਧਾ ਕੇ 30% ਕਰ ਦਿੱਤਾ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media