ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਤੇ ਸਚਖੰਡ ਸ੍ਰੀ
ਹਰਿਮੰਦਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।
ਇਸ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਹਾਰਾਜਾ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਾਰੀਆਂ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਕੇ ਖਾਲਸਾ ਰਾਜ ਕਾਇਮ ਕੀਤਾ।ਸ਼ੇਰੇ ਪੰਜਾਬ ਦੇ ਰਾਜ ਵਿਚ ਗਰੀਬ ਤੋਂ ਗਰੀਬ ਵੀ ਖੁਸ਼ ਸੀ ਕਿਉਂਕਿ ਖਾਲਸਾ ਰਾਜ ਆਉਣ ਨਾਲ ਉਨ੍ਹਾਂ ਦੀ ਮੁਗ਼ਲਾਂ ਹੱਥੋਂ ਹੁੰਦੀ ਲੁੱਟ ਖਤਮ ਹੋ ਗਈ ਸੀ। ਮਹਾਰਾਜਾ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ, ਐਡੀ: ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਜਗਜੀਤ ਸਿੰਘ, ਸਕੱਤਰ ਸਿੰਘ ਤੇ ਗੁਰਮੀਤ ਸਿੰਘ, ਗੁਰਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਸਮੁੱਚਾ ਸਟਾਫ ਤੇ ਸੰਗਤਾਂ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media