ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਸਿੱਖ ਕੌਮ ਦੇ
ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਸ਼ੋ੍ਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਜੁਲਾਈ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਪਾਵਨ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜੱਥੇ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਇਤਿਹਾਸ ਤੋਂ ਜਾਣੂੰ ਕਰਵਾਉਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media