Monday, March 9, 2026

ਚੋਣ ਕਮਿਸ਼ਨ ਵੱਲੋਂ ਈ.ਆਰ.ਓ.ਨੈਟ ਪੋਰਟਲ ਲਾਂਚ- ਨਵੀਂਆਂ ਵੋਟਾਂ ਲਈ ਵਿਸੇਸ਼ ਮੁਹਿੰਮ 1 ਜੁਲਾਈ ਤੋਂ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜਿੰਨ੍ਹਾਂ ਨਾਗਰਿਕਾਂ ਦੀ 1 ਜਨਵਰੀ 2017 ਨੂੰ ਉਮਰ 18 ਸਾਲ ਤੋਂ ਵੱਧ ਸੀ ਤੇ ਉਹ ਵੋਟ ਬਣਾਉਣ ਤੋਂ ਰਹਿ Votes1ਗਏ ਹਨ ਨੂੰ ਰਜਿਸਟਰਡ ਕਰਨ ਅਤੇ ਮਿ੍ਰਤਕ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਲਈ 1 ਜੁਲਾਈ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਸ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਵੈਬ ਪੋਰਟਲ ਈ.ਆਰ.ਓ.ਨੈਟ ਰਾਹੀਂ ਕੀਤਾ ਜਾਵੇਗਾ।ਇਹ ਜਾਣਕਾਰੀ ਤਹਿਸੀਲਦਾਰ ਇਲੈਕਸ਼ਨ ਰਾਕੇਸ਼ ਥਾਪਰ ਨੇ ਈ.ਆਰ.ਓ.ਨੈਟ ਲਾਂਚ ਸਬੰਧੀ ਸਿਆਸੀ ਪਾਰਟੀਆਂ ਨੂੰ ਇਸ ਸਬੰਧੀ ਸਿਖਲਾਈ ਦੇਣ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਕਰਨ ਅਤੇ ਵੋਟਰਾਂ ਦੀ ਸੁਵਿਧਾ ਲਈ ਤਿਆਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਉਨ੍ਹਾਂ ਵਲੋਂ ਭਰੇ ਗਏ ਫਾਰਮਾਂ ਦੀ ਸਥਿਤੀ ਸਬੰਧੀ ਜਾਣਕਾਰੀ ਮੋਬਾਇਲ ’ਤੇ ਐਸ.ਐਮ.ਐਸ ਰਾਹੀਂ ਨਾਲ ਦੀ ਨਾਲ ਮਿਲਦੀ ਰਹੇਗੀ।ਇਸ ਮੌਕੇ ਪੋਰਟਲ ਦੀ ਲਾਂਚਿੰਗ ਬਾਰੇ ਭਾਰਤ ਚੋਣ ਕਮਿਸ਼ਨ ਵਲੋਂ ਵੈਬ ਕਾਸਟਿੰਗ ਰਾਹੀਂ ਸਿੱਧਾ ਪ੍ਰਸਾਰਣ ਦਿਖਾਇਆ ਗਿਆ।
ਰਾਕੇਸ਼ ਥਾਪਰ ਤਹਿਸੀਲਦਾਰ ਇਲੈਕਸ਼ਨ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਜੁਲਾਈ ਤੋਂ 31 ਜੁਲਾਈ 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਯੋਗ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ, ਇਸ ਲਈ ਯੋਗ ਵਿਅਕਤੀ ਫਾਰਮ ਨੰ: 6 ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਜਾਂ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਫਾਰਮ ਡਾਕ ਦੁਆਰਾ ਜਾਂ ਐਨ.ਵੀ.ਐਸ.ਪੀ ਪੋਰਟਲ (://./) ’ਤੇ ਜਾ ਕੇ ਆਨ ਲਾਈਨ ਭਰਿਆ ਜਾ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਵਿਸ਼ੇਸ਼ ਮੁਹਿੰਮ ਦੀਆਂ ਮਿਤੀ 9 ਜੁਲਾਈ ਅਤੇ 23 ਜੁਲਾਈ ਨੂੰ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਯੋਗ ਵੋਟਰਾਂ ਪਾਸੋਂ ਫਾਰਮ ਪ੍ਰਾਪਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੀ ਦੂਜੀ ਗਤੀਵਿਧੀ ਮਿ੍ਰਤਕ ਵੋਟਰਾਂ ਦੇ ਨਾਵਾਂ ਨੂੰ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ।ਉਨ੍ਹਾਂ ਦੱਸਿਆ ਕਿ ਇਸ ਗਤੀਵਿਧੀ ਲਈ ਸਬੰਧਤ ਰਜਿਸਟਰਾਰ ਨਾਲ ਸੰਪਰਕ ਕਰਕੇ ਮਿ੍ਰਤਕ ਵਿਅਕਤੀਆਂ ਦੀ ਸੂਚੀ ਪ੍ਰਾਪਤ ਕੀਤੀ ਜਾਵੇਗੀ ਅਤੇ ਅਜਿਹੇ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟ ਦਿੱਤੇ ਜਾਣਗੇ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਵੋਟ ਬਣਾਉਣ ਤੋਂ ਰਹਿ ਗਏ ਹਨ, ਉਹ ਵਿੱਢੀ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਆਪਣੀ ਵੋਟ ਜ਼ਰੂਰ ਬਣਵਾ ਲੈਣ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply