ਲੋਕ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਦੀਆਂ ਸੇਵਾਵਾਂ ਹੀ ਲੈਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) ਜ਼ਿਲਾ ਮੈੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਵਿਦੇਸ਼ ਜਾਣ ਦੀ ਚਾਹ ਰੱੱਖਣ ਵਾਲੇ ਜ਼ਿਲੇ ਦੇ ਲੋਕਾਂ ਨੂੰ
ਸਾਵਧਾਨ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਲਈ ਕਿਸੇ ਵੀ ਧੋਖੇ ਜਾਂ ਠੱਗੀ ਤੋਂ ਬਚਣ ਲਈ ਕੇਵਲ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਜਾਂ ਟਿਕਟ ਏਜੰਟਾਂ ਦੀਆਂ ਹੀ ਸੇਵਾਵਾਂ ਲਈਆਂ ਜਾਣ ਅਤੇ ਇਨਾਂ ਦੇ ਮਾਰਫ਼ਤ ਅਰਜ਼ੀ ਲਗਾਉਣ ਤੋਂ ਪਹਿਲਾਂ ਜ਼ਿਲਾ ਪ੍ਰਸਾਸ਼ਨ ਵੱਲੋਂ ਜਾਰੀ ਰਜਿਸਟਰੇਸ਼ਨ ਪ੍ਰਮਾਣ ਪੱਤਰ ਦੀ ਪੜਤਾਲ ਜ਼ਰੂਰ ਕਰ ਲਈ ਜਾਵੇ।ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਅਤੇ ਵਿਦੇਸ਼ ਭੇਜਣ ਦੇ ਨਾਂ ’ਤੇ ਹੁੰਦੀ ਕਥਿਤ ਠੱਗੀ ਨੂੰ ਰੋਕਣ ਲਈ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012, ਸੋਧ ਐਕਟ 2014 ਅਤੇ ਨਿਯਮ 2013, ਸੋਧ ਨਿਯਮ 2014 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਕਾਨੂੰਨ ਅਨੁਸਾਰ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ, ਟਿਕਟ ਏਜੰਟਾਂ ਅਤੇ ਆਇਲਟਸ ਸੰਸਥਾਵਾਂ ਲਈ ਇਹ ਲਾਜ਼ਮੀ ਹੈ ਕਿ ਉਹ ਜ਼ਿਲਾ ਪ੍ਰਸ਼ਾਸ਼ਨ ਕੋਲ ਆਪਣੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਣਾਉਣ।
ਉਨਾਂ ਦੱਸਿਆ ਕਿ ਇਸ ਐਕਟ ਅਧੀਨ ਹੁਣ ਤੱਕ 208 ਵਿਅਕਤੀਆਂ ਨੇ ਟਰੈਵਲ ਏਜੰਸੀ, ਸਲਾਹਕਾਰ ਏਜੰਸੀ ਅਤੇ ਆਈਲੈਟਸ ਕੋਚਿੰਗ ਸੰਸਥਾ ਲਈ ਬਿਨੈ ਕੀਤਾ ਸੀ, ਜਿਸ ਵਿਚੋਂ 95 ਵਿਅਕਤੀਆਂ ਨੂੰ ਲਾਇਸੈਂਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੇ ਕੇਸ ਵਿਭਾਗ ਕੋਲ ਲੋੜੀਂਦੀਆਂ ਰਿਪੋਰਟਾਂ ਪ੍ਰਾਪਤ ਨਾ ਹੋਣ ਕਾਰਨ ਬਕਾਇਆ ਪਏ ਹਨ।ਉਨਾਂ ਦੱਸਿਆ ਕਿ ਰਜਿਸਟਰਡ ਟਰੈਵਲ ਏਜੰੰਟਾਂ ਦੀ ਸੂਚੀ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦੀ ਵੈਬ ਸਾਈਟ … ’ਤੇ ਪਈ ਹੋਈ ਹੈ।
ਜਿਲਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਅਣ-ਅਧਿਕਾਰਤ ਟਰੈਵਲ ਏਜੰਟ ਰਾਹੀਂ ਵਿਦੇਸ਼ ਜਾਣ ਵਾਲੇ ਵਿਅਕਤੀ ਅਕਸਰ ਧੋਖੇ ਦਾ ਸ਼ਿਕਾਰ ਹੋ ਜਾਂਦੇ ਹਨ ਜਦੋਂ ਕਿ ਬਾਅਦ ਵਿਚ ਅਜਿਹੇ ਫਰਜੀ ਟਰੈਵਲ ਏਜੰਟ ਠੱਗੀ ਮਾਰ ਕੇ ਗਾਇਬ ਹੋ ਜਾਂਦੇ ਹਨ ਕਿਉਂਕਿ ਉਹਨਾਂ ਦਾ ਕੋਈ ਪੱਕਾ ਥਾਂ ਟਿਕਾਣਾ ਨਹੀਂ ਹੁੰਦਾ ।ਉਨਾਂ ਕਿਹਾ ਕਿ ਜੇਕਰ ਕੋਈ ਅਜਿਹਾ ਟਰੈਵਲ ਏਜੰਟ, ਜੋ ਬਿਨਾਂ ਰਜਿਸਟਰੇਸ਼ਨ ਦੇ ਅਜਿਹੇ ਕੰਮਾਂ ਵਿਚ ਲਿਪਤ ਪਾਇਆ ਗਿਆ ਤਾਂ ਉਸ ਖਿਲਾਫ ਸ਼ਿਕਾਇਤ ਆਉਣ ਤੇ ਸਖ਼ਤ ਕਾਨੰੂਨੀ ਕਰਵਾਈ ਕੀਤੀ ਜਾਵੇਗੀ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media