ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਨੌ ਵਿਅਕਤੀਆਂ ਨੂੰ ਗਿ੍ਰਫਤਾਰ
ਕੀਤਾ ਹੈ।ਕਾਬੂ ਕੀਤੇ ਗਏ ਵਿਅਕਤੀਆਂ ਦੇ ਖਿਲਾਫ਼ ਮਾਮਲੇ ਦਰਜ ਕਰਕੇ ਬਣਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਮੁਤਾਬਿਕ ਨੰਦਗੜ੍ਹ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਗੁਰਮੀਤ ਸਿੰਘ ਪੁੱਤਰ ਕਾਲਾ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬਾਹੋ ਯਾਤਰੀ ਨੂੰ ਤਿੰਨ ਕਿਲੋ ਚੂਰਾ ਪੋਸਤ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਗੁਰਦਾਸ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਰਾਏਕਾ ਕਲਾਂ ਨੂੰ ਪੁਲਿਸ ਟੀਮ ਨੇ ਦੋ ਕਿਲੋ ਪੋਸਤ ਸਮੇਤ ਕਾਬੂ ਕੀਤਾ ਗਿਆ।ਉਕਤ ਵਿਅਕਤੀ ਦੇ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ।
ਇਸੇ ਤਰਾਂ ਬਲਕਾਰ ਸਿੰਘ ਪੁੱਤਰ ਚਾਨਾ ਰਾਮ ਵਾਸੀ ਕੋਠੇ ਨਾਥੇਆਣਾ ਅਤੇ ਕੁਲਵਿੰਦਰ ਸਿੰਘ ਪੁੱਤਰ ਮੈਗਲ ਸਿੰਘ ਵਾਸੀ ਪੂਹਲੀ ਨੂੰ ਹਰਿਆਣਾ ਦੀ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ।ਕਾਬੂ ਕੀਤੇ ਗਏ ਵਿਅਕਤੀਆਂ ਦੇ ਖਿਲਾਫ਼ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।ਤਲਵੰਡੀ ਸਾਬੋ ਪੁਲਿਸ ਨੇ ਬਲਕਰਨ ਸਿੰਘ ਪੁੱਤਰ ਗੁਰਦੇਵ ਸਿਘ ਅਤੇ ਮਨਪ੍ਰੀਤ ਸਿੰਘ ਪੁੱਤਰ ਬਲਕਰਨ ਸਿੰਘ ਵਾਸੀ ਮੋੜ ਕਲਾਂ ਨੂੰ 17 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ।ਕੋਤਵਾਲੀ ਪੁਲਿਸ ਵੱਲੋਂ ਇਕ ਹੋਰ ਮਾਮਲੇ ’ਚ ਦੇਵ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਭੁੱਚੋ ਮੰਡੀ ਨੂੰ ਭੁੱਚੋ ਕਲਾਂ ਤੋਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਸੰਗਤ ਥਾਣੇ ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਪੇ੍ਰਮ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਢੇਲਵਾ ਨੂੰ ਪਿੰਡ ਕੁੱਟੀ ਕਿਸ਼ਨਪੁਰਾ ਤੋਂ 192 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ।ਉਕਤ ਵਿਅਕਤੀ ਦੇ ਖਿਲਾਫ਼ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media