Sunday, March 8, 2026

ਬਾਬਾ ਫ਼ਰੀਦ ਕਾਲਜ ਦੇ ਨਤੀਜੇ ਸ਼ਾਨਦਾਰ

ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਨੂੰ ਗੁਣਵਤਾ ਭਰਭੂਰ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ PPN3006201712ਜਾਂਦੇ ਆਪਣੇ ਵਿਲੱਖਣ ਉਪਰਾਲਿਆਂ ਕਰਕੇ ਬਾਬਾ ਫ਼ਰੀਦ ਕਾਲਜ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ।ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਿਕ ਗਿਆਨ ਦੇਣ ਦੀ ਅਪਣਾਈ ਜਾਂਦੀ ਪਹੁੰਚ ਸਦਕਾ ਹੀ ਇੱਕ ਵਾਰ ਫੇਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਕਾਮ (ਪਹਿਲਾ ਅਤੇ ਤੀਜਾ ਸਮੈਸਟਰ) ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਐਮ.ਕਾਮ ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਅਮਨਜੀਤ ਸਿੰਘ ਭੰਡਾਰੀ ਤੇ ਰਾਜਬੀਰ ਕੌਰ ਨੇ 88% ਅੰਕ ਪ੍ਰਾਪਤ ਕਰਕੇ ਅਤੇ ਮਨਦੀਪ ਕੌਰ ਨੇ 86% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ’ਚੋਂ ਪਹਿਲਾ ਅਤੇ ਦੂਜਾ ਸਥਾਨ ਪਾ੍ਰਪਤ ਕੀਤਾ ਹੈ ਜਦੋਂ ਕਿ ਰਤਨਪ੍ਰੀਤ ਕੌਰ ਤੇ ਰਮਨੀਤ ਕੌਰ ਨੇ 84% ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਇਸੇ ਤਰ੍ਹਾਂ ਐਮ.ਕਾਮ ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਇਸ ਕਾਲਜ ਦੀ ਵਿਦਿਆਰਥਣ ਗਗਨਦੀਪ ਕੌਰ ਤੇ ਅੰਜਲੀ ਗੋਇਲ ਨੇ 82 ਫੀਸਦੀ ਅੰਕ ਪ੍ਰਾਪਤ ਕਰਕੇ ਅਤੇ ਅਮਨਦੀਪ ਕੌਰ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ’ਚੋਂ ਪਹਿਲਾ ਅਤੇ ਦੂਜਾ ਸਥਾਨ ਪਾ੍ਰਪਤ ਕੀਤਾ ਹੈ ਜਦੋਂ ਕਿ ਹਿਮਾਨੀ ਗੋਇਲ ਤੇ ਗੁਰਵੀਰ ਕੌਰ ਨੇ 78 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਨ੍ਹਾਂ ਸ਼ਾਨਦਾਰ ਨਤੀਜਿਆਂ ‘ਤੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply