ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਨੂੰ ਪੰਜਾਬ ਸਰਕਾਰ ਵਲੋਂ ਪਹਿਲਾਂ 19 ਅਪ੍ਰੈਲ ਫੇਰ 24 ਅਪ੍ਰੈਲ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਗੱਲਬਾਤ ਕਰਨ ਲਈ ਸੱਦਾ ਦਿੱਤਾ ਗਿਆ ਸੀ, ਪਰ ਕੁੱਝ ਕਾਰਨਾਂ ਕਰਕੇ ਇਹ ਗੱਲਬਾਤ ਟਾਲ ਦਿੱਤੀ ਗਈ ਸੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਚੰਨਪ੍ਰੀਤ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ, ਖਜ਼ਾਨਚੀ ਰਜੇਸ਼ ਕੁਮਾਰ ਅਤੇ ਪ੍ਰੈੱਸ ਸਕੱਤਰ ਰਮੇਸ਼ ਕੁਮਾਰ ਨੇ ਦੱਸਿਆਾ ਕਿ ਉਸ ਤੋਂ ਬਾਅਦ ਆਪਣੀਆਂ ਮੰਗਾਂ `ਤੇ ਬੱਜ਼ਿਦ ਕਾਮਿਆਂ ਵਲੋਂ ਜਾਰੀ ਸੰਘਰਸ਼ ਦੀ ਖਿੱਚੋਤਾਣ ਕਾਰਨ ਵਧੀਕ ਮੁੱਖ ਸਕੱਤਰ ਨਿਰਮਲਜੀਤ ਸਿੰਘ ਕਲਸੀ ਵਲੋਂ 29 ਜੂਨ ਦੁਪਹਿਰ 12:30 ਵਜੇ ਦਾ ਸਮਾਂ ਤੈਅ ਹੋਇਆ, ਪ੍ਰੰਤੂ ਪੰਜਾਬ ਸਰਕਾਰ ਵਲੋਂ ਇਹ ਮੀਟਿੰਗ ਵੀ ਟਾਲ ਦਿੱਤੀ ਗਈ।ਲੇਕਿਨ ਹੁਣ ਦੁਬਾਰਾ 6 ਜੁਲਾਈ ਦੁਪਹਿਰ 12:00 ਵਜੇ ਦਾ ਸਮਾਂ ਤੈਅ ਹੋਇਆ ਹੈ।ਜਿਸ ਵਿੱਚ ਵਧੀਕ ਮੁੱਖ ਸਕੱਤਰ ਸੁਵਿਧਾ ਕਾਮਿਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਗੱਲਬਾਤ ਕਰਨਗੇ।ਉਨ੍ਹਾਂ ਕਿਹਾ ਕਿ ਅਕਾਲੀ/ਭਾਜਪਾ ਸਰਕਾਰ ਸਮੇਂ ਇਨ੍ਹਾਂ ਸੁਵਿਧਾ ਕਾਮਿਆਂ `ਤੇ ਪਿੰਡ ਲੰਬੀ ਵਿੱਚ ਹੋਏ ਤਸ਼ੱਦਦ ਦੌਰਾਨ ਦਰਜ ਹੋਏ ਝੂਠੇ ਪਰਚੇ ਵੀ ਜਲਦ ਤੋਂ ਜਲਦ ਰੱਦ ਕੀਤੇ ਜਾਣ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media