Saturday, July 27, 2024

ਮੁੱਖ ਮੰਤਰੀ ਵੱਲੋਂ ਸ਼ਹੀਦ ਫੌਜੀਆਂ ਦੀ ਯਾਦਗਾਰ ਅਗਸਤ 2015 ਤੋਂ ਪਹਿਲਾਂ ਮੁਕੰਮਲ ਕਰਨ ਦੀ ਹਦਾਇਤ

ਇਰਾਕ ‘ਚੋਂ ਦੇਸ਼ ਵਾਸੀਆਂ ਨੂੰ ਕੱਢਣ ਲਈ ਕੇਂਦਰ ਵੱਲੋਂ ਚੁੱਕੇ ਕਦਮ ਸ਼ਲਾਘਾਯੋਗ- ਬਾਦਲ

ਮੁੱਖ ਮੰਤਰੀ ਵੱਲੋਂ ਰਾਮਤੀਰਥ ਵਿਖੇ ਬਣ ਰਹੀ ਯਾਦਗਾਰ ਅਤੇ ਸਵਾਮੀ ਵਿਵੇਕਾਨੰਦ ਨਸ਼ਾ ਛਡਾਊ ਕੇਂਦਰ ਦਾ ਦੌਰਾ

PPN050702

ਕੈਪਸ਼ਨ- ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਵਾਮੀ ਵਿਵੇਕਾਨੰਦ ਕੇਂਦਰ ਵਿਖੇ ਨਸ਼ਾ ਛੱਡਣ ਲਈ ਦਾਖਲ ਹੋਏ ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ।

ਅੰਮ੍ਰਿਤਸਰ, 5  ਜੁਲਾਈ  (ਸੁਖਬੀਰ ਸਿੰਘ )-‘  ਦੇਸ਼ ਦੀ ਖਾਤਿਰ ਜਾਨਾਂ ਨਿਸ਼ਾਵਰ ਕਰਨ ਵਾਲੇ ਫੌਜੀਆਂ ਦੀ ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਅਦੁੱਤੀ ਯਾਦਗਾਰ ਅਗਸਤ 2015 ਵਿਚ ਇੰਨਾਂ ਯੋਧਿਆਂ ਨੂੰ ਸਮਰਪਿਤ ਕਰਨੀ ਹੈ, ਸੋ ਇਸ ਟੀਚੇ ਨੂੰ ਧਿਆਨ ਵਿਚ ਰੱਖਕੇ ਕੰਮ ਕਰੋ ਅਤੇ ਮਿੱਥੇ ਟੀਚੇ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਪੂਰਾ ਕਰੋ।’ ਉਕਤ ਹਦਾਇਤ ਮੁੱਖ ਮੰਤਰੀ ਪੰਜਾਬ ਨੇ ਅੰਮ੍ਰਿਤਸਰ ਵਿਖੇ ਇੰਡੀਆ ਗੇਟ ਨੇੜੇ ਕਰੀਬ ਸਵਾ ਸੌ ਕਰੋੜ ਰੁਪਏ ਨਾਲ ਬਣ ਰਹੀ ਵਾਰ ਮੈਮੋਰੀਅਲ (ਸ਼ਹੀਦ ਫੌਜੀਆਂ ਦੀ ਯਾਦਗਾਰ) ਦਾ ਦੌਰਾ ਕਰਨ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ। ਸ. ਬਾਦਲ ਨੇ ਕਿਹਾ ਕਿ ਇਸ ਕੰਮ ਲਈ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ, ਸਾਧਨਾਂ ਦੀ ਕਮੀ ਨਹੀਂ, ਸੋ ਇਸ ਨੂੰ ਹਰ ਹਾਲਤ ਵਿਚ ਨਿਸ਼ਚਤ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਜਾਵੇ।  
                ਸ. ਬਾਦਲ ਨੇ ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਇਰਾਕ ਵਿਚ ਫਸੇ ਪੰਜਾਬੀਆਂ ਦੀ ਸਲਮਾਤੀ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸ. ਬਾਦਲ ਨੇ ਮੋਦੀ ਸਰਕਾਰ ਵੱਲੋਂ ਇਰਾਕ ਵਿਚ ਫਸੇ ਦੇਸ਼ ਵਾਸੀਆਂ ਨੂੰ ਕੱਢਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ। ਇਕ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਤੁਰੇ ਹੋਏ ਹਨ ਅਤੇ ਇਸ ਵਿਚ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਜਿਲੇ ਵਿਚ ਨਸ਼ਾ ਮੁਕਤੀ ਕੇਂਦਰ ਸ਼ੁਰੂ ਕਰੇਗੀ, ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਨਸ਼ਾ ਮੁਕਤੀ ਮਗਰੋਂ ਵਿਅਕਤੀ ਨੂੰ ਮੁੜ ਪੈਰਾਂ ਸਿਰ ਕਰਨ ਲਈ ਕੇਂਦਰ ਸ਼ੁਰੂ ਕੀਤਾ ਜਾਵੇਗਾ। 
          ਸਵਾਮੀ ਵਿਵੇਕਾਨੰਦ ਨਸ਼ਾ ਛਡਾਊ ਕੇਂਦਰ ਦਾ ਦੌਰਾ-ਬੀਤੀ ਰਾਤ ਮੁੱਖ ਮੰਤਰੀ ਸ. ਬਾਦਲ ਨੇ ਮੈਡੀਕਲ ਕਾਲਜ ਵਿਖੇ ਚੱਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਛਡਾਊ ਕੇਂਦਰ ਦਾ ਦੌਰਾ ਕੀਤਾ। ਉਹ ਇੱਥੇ ਦਾਖਲ ਨੌਜਵਾਨਾਂ ਨੂੰ ਮਿਲੇ ਅਤੇ ਨਸ਼ਾ ਛੱਡਣ ਲਈ ਉਨਾਂ ਨੂੰ ਉਤਸ਼ਾਹਿਤ ਕੀਤਾ। ਕੇਂਦਰ ਦੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸਿਫਤ ਕਰਦੇ ਸ. ਬਾਦਲ ਨੇ ਕਿਹਾ ਕਿ ਉਕਤ ਕੇਂਦਰ ਨਸ਼ਾ ਮੁਕਤੀ ਲਈ ਜੋ ਵੀ ਮੰਗ ਉਨਾਂ ਕੋਲੋਂ ਕਰੇਗਾ, ਉਹ ਤਰੁੰਤ ਪੂਰੀ ਕਰਨਗੇ।  ਸ. ਬਾਦਲ ਨੇ ਇਸ ਦੌਰਾਨ ਰਾਮਤੀਰਥ ਵਿਖੇ ਭਗਵਾਨ ਵਾਲਮੀਕ ਦੀ ਬਣ ਰਹੀ ਯਾਦਗਾਰ ਨੂੰ ਵੇਖਿਆ ਅਤੇ ਇਸ ਯਾਦਗਾਰ ਨੂੰ ਮਿੱਥੇ ਸਮੇਂ ‘ਤੇ ਪੂਰਾ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਜੇਲਾਂ ਤੇ ਸੈਰ ਸਪਾਟਾ ਮੰਤਰੀ ਸ. ਸੋਹਨ ਸਿੰਘ ਠੰਡਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ ਜੀ ਐਸ ਚੀਮਾ, ਸੈਕਟਰੀ ਟੂਰਿਜਮ ਮੈਡਮ ਰਾਜੀ ਪੀ ਸ੍ਰੀਵਾਸਤਵਾ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਕਮਿਸ਼ਨਰ ਪੁਲਿਸ ਸ. ਜਤਿੰਦਰ ਸਿੰਘ ਔਲਖ, ਡਾਇਰੈਕਟਰ ਸੈਰ ਸਪਾਟਾ ਤੇ ਸਭਿਆਚਾਰ ਐਨ ਪੀ ਐਸ ਔਲਖ, ਜ਼ਿਲਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਗੁਰਪ੍ਰੀਤ ਸਿੰਘ ਗਿੱਲ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਗੁਰਿੰਦਰਜੀਤ ਸਿੰਘ ਗਿੱਲ, ਐਕਸੀਅਨ ਲੋਕ ਨਿਰਮਾਣ ਸ. ਜਸਬੀਰ ਸਿੰਘ ਸੋਢੀ ਅਤੇ ਹੋਰ ਅਧਿਕਾਰੀ ਵੀ ਉਨਾਂ ਨਾਲ ਸਨ। 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …

Leave a Reply