ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਸਰਕਲ ਵਲੋਂ
ਗਰਮੀ ਦੀਆ ਛੁੱਟੀਆਂ ’ਚ 1 ਜੂਨ ਤੋਂ 30 ਜੂਨ ਤੱਕ ਗੁਰਮਤਿ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਇਹ ਸੇਵਾ ਮਿਸ਼ਨਰੀ ਕਾਲਜ ਬਠਿੰਡਾ ਯੂਨਿਟ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਅਤੇ ਹੋਰ ਮੈਂਬਰਾਂ ਵਲੋਂ ਨਿਭਾਈ ਗਈ ਕੈਂਪ ’ਚ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੋਗੀ ਨਗਰ ਦੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।ਕੈਂਪ ਦੀ ਸੰਪੂਰਨਤਾ ਮੌਕੇ ਹਰੇਕ ਬੱਚੇ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media