Monday, September 21, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) –    ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ,ਅਮਰੀਕ ਸਿੰਘ ਪਵਾਰ ਨੇ Bannedਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ  ਕੀਤਾ ਹੈ। ਇਹ ਹੁਕਮ 28 ਜੁਲਾਈ  2017 ਤੱਕ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ  ਅੰਮਿ੍ਰਤਸਰ ਸ਼ਹਿਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ ਧਰਨੇ, ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੁਰੰਤ ਰੋਕਥਾਮ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply