Sunday, March 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ PPN0207201711ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਉਪਰੰਤ ਸਤਿਗੁਰੂ ਜੀ ਦੀ ਪਾਵਨ ਬਾਣੀ ਦਾ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਲਿਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਗੁਰਬਚਨ ਸਿੰਘ ਜਥੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕਰਵਾ ਕੇ ਭਗਤੀ ਅਤੇ ਸ਼ਕਤੀ ਦਾ ਸੁਮੇਲ ਕਰਵਾਇਆ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਸੁਸ਼ੋਭਿਤ ਮਾਨ ਹੋ ਕੇ ਸੱਜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਉਸਾਰੀ ਕਰਾਉਂਦੇ ਰਹੇ ਹਨ।ਇਸ ਅਸਥਾਨ ’ਤੇ ਹਮੇਸ਼ਾਂ ਹੀ ਕੌਮ ਦੇ ਭਲੇ ਵਾਸਤੇ ਫ਼ੈਸਲੇ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਨੇ ਇਸੇ ਹੀ ਅਸਥਾਨ ’ਤੇ ਗੁਰਮਤਾ ਕਰਕੇ ਖ਼ਾਲਸਾ ਪੰਥ ਨੂੰ 25 ਜਥਿਆਂ ’ਚ ਵੰਡਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 11 ਮਿਸਲਾਂ ਨੂੰ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ। ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਸੇਵਾਵਾਂ ਕਰਨ ਵਾਲੇ ਗੁਰਮੁਖ ਪਿਆਰੇ ਸਨਮਾਨਿਤ ਕੀਤੇ ਜਾਂਦੇ ਹਨ, ਪਰ ਜੋ ਪੰਥ ਵਿਚ ਦੁਬਧਾ ਪਾਉਣ ਵਾਲੇ, ਗੁਰਬਾਣੀ ਗੁਰ-ਇਤਿਹਾਸ ਨੂੰ ਵਿਗਾੜਨ ਵਾਲੇ, ਬੇਅਦਬੀ ਕਰਨ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾਵਾਂ ਵੀ ਲਗਾਈਆਂ ਜਾਂਦੀਆਂ ਹਨ।
ਉਨ੍ਹਾਂ ਇਸ ਪਵਿੱਤਰ ਦਿਹਾੜੇ `ਤੇ ਸਮੂਹ ਦੇਸ਼-ਵਿਦੇਸ਼ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਤੇ ਹਰ ਹੁਕਮਨਾਮੇ, ਆਦੇਸ਼ ਤੇ ਸੰਦੇਸ਼ ਦੀ ਪਾਲਣਾ ਕਰਦਿਆਂ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਜੁੜਨ।
ਇਸ ਮੌਕੇ ਭਾਈ ਕੁਲਵਿੰਦਰ ਸਿੰਘ ਅਰਦਾਸੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਹਰਚਰਨ ਸਿੰਘ ਮੁੱਖ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ, ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਹਰਜਿੰਦਰ ਸਿੰਘ ਭੂਰਾਕੋਹਨਾ, ਸੁਖਰਾਜ ਸਿੰਘ, ਬਘੇਲ ਸਿੰਘ ਤੇ ਲਖਬੀਰ ਸਿੰਘ ਸਾਰੇ ਐਡੀ: ਮੈਨੇਜਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply