ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਬਠਿੰਡਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ।ਜਿਸ ਵਿਚ ਉਨ੍ਹਾਂ ਵਲੋਂ ਸਾਰੇ ਬਲਾਕਾਂ ਜਿਵੇਂ ਹਸਪਤਾਲ, ਫੈਕਟਰੀ, ਜਨਾਨਾ ਵਾਰਡ ਅਤੇ ਖੇਡ ਕੇਂਦਰ ਦਾ ਦੌਰਾ ਕੀਤਾ ਗਿਆ ਸੀ।ਕਈ ਕੈਦੀਆਂ ਨੇ ਉਕਤ ਅਧਿਕਾਰੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਈਆਂ ਸਜ਼ਾਵਾਂ ਦੀਆਂ ਅਪੀਲਾਂ ਕਰਨੀਆਂ ਚਾਹੁੰਦੇ ਹਨ ਅਤੇ ਉਕਤ ਅਧਿਕਾਰੀਆਂ ਨੇ ਸੁਪਰਡੈਂਟ, ਸੈਂਟਰਲ ਜੇਲ੍ਹ ਬਠਿੰਡਾ ਨੂੰ ਹਦਾਇਤ ਕੀਤੀ ਕੇ ਇਹ ਅਪੀਲਾਂ ਹਾਈਕੋਰਟ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਅਤੇ ਸੁਪਰੀਮ ਕੋਰਟ ਸੇਵਾਵਾਂ ਕਮੇਟੀ ਨੂੰ ਭੇਜੀਆਂ ਜਾਣ।ਉਨ੍ਹਾਂ ਨੇ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਦੇ ਛੇਤੀ ਨਿਪਟਾਰੇ ਬਾਰੇ ਭਰੋਸਾ ਦਿਵਾਇਆ ਅਤੇ ਉਨ੍ਹਾਂ ਕੈਦੀਆਂ ਦੇ ਨਾਮ ਵੀ ਨੋਟ ਕੀਤਾ ਜਿਨ੍ਹਾਂ ਦੀ ਸਜ਼ਾ ਤੋਂ ਵੱਧ ਕੈਦ ਹੋ ਚੁੱਕੀ ਹੈ।ਕੁੱਝ ਕੈਦੀਆਂ ਨੇ ਜੱਜ ਸਾਹਿਬ ਨੂੰ ਬੇਨਤੀ ਕੀਤੀ ਕਿ ਉਹਨਾਂ ਦੇ ਕੇਸਾਂ ਵਿਚ ਅੱਜ ਤੱਕ ਚਲਾਨ ਪੇਸ਼ ਨਹੀਂ ਹੋਏ ਅਤੇੇ ਕੇਸਾਂ ਦੇ ਚਲਾਨ ਪੇਸ਼ ਕਰਵਾਏ ਜਾਣ ਇਸ ਉਪਰੰਤ ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਭਰੋਸਾ ਦਿਵਾਇਆ ਕਿ ਉਹਨਾਂ ਦੇ ਕੇਸਾਂ ਦੇ ਚਲਾਨ ਜਲਦ ਤੋਂ ਜਲਦ ਪੇਸ਼ ਕਰਵਾਏ ਜਾਣਗੇ।ਇਸ ਦੇ ਨਾਲ ਹੀ ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੂੰ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਅਤੇ ਹੋਰ ਬਣਦੀ ਸਹਾਇਤਾ ਦੇਣ ਲਈ ਕਿਹਾ। ਇਸ ਉਪਰੰਤ ਸੀ.ਜੇ.ਐਮ/ਸਕੱਤਰ ਜੀਆਂ ਨੇ ਮੰਹਤ ਗੁਰਬੰਤਾ ਦਾਸ ਡੈਫ ਐਂਡ ਡੰਫ ਸਕੂਲ ਦਾ ਦੌਰਾ ਕੀਤਾ।ਸਕੂਲ ਦੇ ਬੱਚਿਆਂ ਨੇ ਜੱਜ ਸਾਹਿਬ ਨੂੰ ਆਪਣੇ ਹੱਥ ਦੀਆਂ ਬਣੀਆਂ ਕਲਾਂ ਕਿਰਤੀਆਂ ਦਿਖਾਈਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media