Tuesday, November 24, 2026

ਬੀ.ਸੀ.ਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇੇ ਬੀ.ਸੀ.ਏ ਦੇ ਵਿਦਿਆਰਥੀ ਹਰ ਸਮੈਸਟਰ ਦੇ PPN0407201703ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਪਿਛਲੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ ਤੀਜਾ ਸਮੈਸਟਰ ਦੇ ਅਕਾਦਮਿਕ ਨਤੀਜਿਆਂ ਵਿੱਚ ਨਿਸ਼ਾ ਰਾਣੀ ਨੇ 80.85% ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸੇ ਤਰ੍ਹਾਂ ਪੰਕਜ ਕੁਮਾਰ ਨੇ 80.28% ਅਤੇ ਜਸਪ੍ਰੀਤ ਕੌਰ ਨੇ 79.71% ਅੰਕ ਹਾਸਲ ਕਰਕੇ ਕ੍ਰਮਵਾਰ ਕਾਲਜ ਵਿਚੋਂ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਅਮਨਦੀਪ ਕੌਰ 79.28% ਅੰਕਾਂ ਨਾਲ ਚੌਥੇ ਸਥਾਨ ’ਤੇ ਰਹੀ।ਇਸ ਨਤੀਜੇ ਅਨੁਸਾਰ ਦੇ 2 ਵਿਦਿਆਰਥੀਆਂ ਨੇ 80% ਤੋਂ ਵੱਧ, 17 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 41 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਤੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਬੀ.ਸੀ.ਏ ਦੇ ਹੋਣਹਾਰ ਵਿਦਿਆਰਥੀਆਂ ਅਤੇ ਉਹਨਾਂ ਦੇ ਮਿਹਨਤੀ ਅਧਿਆਪਕਾਂ ਦੀ ਭਰਪੂਰ ਸਲਾਘਾ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply